- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਮੋਗਾ ਤੋਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਹਲਕੇ ਦੇ ਦੋ ਬਲਾਕਾਂ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਆਤਮਿਕ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕਰਕੇ ਹੌਸਲਾ ਅਫਜ਼ਾਈ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਖੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ ਅਤੇ ਉਨ੍ਹਾਂ ਦੇ ਸ਼ਲਾਘਾਯੋਗ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਖੀਆਂ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਨਾਲ ਜੁੜੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਖੀਆਂ ਦੀ ਮਿਹਨਤ, ਲਗਨ ਅਤੇ ਸਮਰਪਣ ਹੀ ਉਨ੍ਹਾਂ ਦੀ ਅਸਲ ਤਾਕਤ ਹੈ। ਉਨ੍ਹਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ। ਉਨ੍ਹਾਂ ਸਖੀਆਂ ਨੂੰ ਅੱਗੇ ਵੀ ਇਸੇ ਉਤਸ਼ਾਹ, ਏਕਤਾ ਅਤੇ ਮਿਹਨਤ ਨਾਲ ਲੋਕ ਸੇਵਾ ਦੇ ਕੰਮਾਂ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਧਾਇਕ ਨੇ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਸਖੀਆਂ ਦੇ ਸਹਿਯੋਗ ਅਤੇ ਸਮਰਪਣ ਨਾਲ ਲੋਕ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਅੰਤ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੇ ਮੀਟਿੰਗ ਵਿੱਚ ਸ਼ਾਮਲ ਹੋਈਆਂ ਸਾਰੀਆਂ ਸਖੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਕੰਮਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।