- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸਬਾ ਅਜੀਤਵਾਲ ਵਿਖੇ ਵਿਖੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਮੁੜ ਤੋਂ ਸ਼ੁਰੂ ਹੋ ਗਿਆ ਹੈ, ਜਿੱਥੇ ਅੱਜ ਕਸਬੇ ਵਿਚ ਦਿਨ ਦਿਹਾੜੇ ਵਾਪਰੀ ਇਕ ਦਲੇਰਾਨਾ ਲੁੱਟ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਅਵਤਾਰ ਸਿੰਘ 0 ਪੰਜਾਬੀ ਜਾਗਰਣ, ਅਜੀਤਵਾਲ : ਕਸਬਾ ਅਜੀਤਵਾਲ ਵਿਖੇ ਵਿਖੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਮੁੜ ਤੋਂ ਸ਼ੁਰੂ ਹੋ ਗਿਆ ਹੈ, ਜਿੱਥੇ ਅੱਜ ਕਸਬੇ ਵਿਚ ਦਿਨ ਦਿਹਾੜੇ ਵਾਪਰੀ ਇਕ ਦਲੇਰਾਨਾ ਲੁੱਟ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਮੌਕੇ ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਚਾਰ ਹਥਿਆਰਬੰਦ ਵਿਅਕਤੀ ਕੋਕਰੀ ਜਿਉਲਰਜ ਨਾਮ ਦੀ ਸੁਨਿਆਰੇ ਦੀ ਦੁਕਾਨ ਵਿਚ ਦਾਖ਼ਲ ਹੋਏ ਅਤੇ ਹਥਿਆਰਾਂ ਦੀ ਨੋਕ 'ਤੇ ਦੁਕਾਨ ਮਾਲਕ ਨੂੰ ਪਿਸਤੋਲਾਂ ਦੀ ਨੌਕ ਤੇ ਡਰਾ ਕੇ ਸੋਨੇ-ਚਾਂਦੀ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅਜੀਤਵਾਲ ਦੇ ਮੁਖੀ ਰਾਜ ਸਿੰਘ ਅਤੇ ਡੀਐੱਸਪੀ ਅਨਵਰ ਅਲੀ ਨੇ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਦੁਕਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਚੈੱਕ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਮਾਲਕ ਹਰਜਿੰਦਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਿਹਰ ਕਰੀਬ 03 ਵਜੇ ਉਸ ਦੀ ਦੁਕਾਨ ਤੇ ਤਿੰਨ ਨਕਾਬਪੋਸ਼ ਵਿਅਕਤੀ ਦਾਖਲ ਹੋਏ ਅਤੇ ਉਨ੍ਹਾਂ ਦਾ ਇਕ ਸਾਥੀ ਬਾਹਰ ਖੜਾ ਸੀ ਜਿੰਨ੍ਹਾਂ ਨੇ ਪਹਿਲਾਂ ਉਸ ਨੂੰ ਪਿਸਤੌਲ ਦਿਖਾਏ ਅਤੇ ਬਾਅਦ ਵਿਚ ਉਸ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਕਰੀਬ ਛੇ ਲੱਖ ਦੇ ਗਹਿਣੇ ਲੈਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਅਜੀਤਵਾਲ ਦੇ ਵਪਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਪਾਰੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।