- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਰਵਾਰ ਦੀ ਦੇਰ ਸ਼ਾਮ ਜ਼ਿਲ੍ਹਾ ਮੋਗਾ ਦੇ ਪਿੰਡ ਹਰੀਏਵਾਲਾ ਵਿਖੇ ਇਕ ਬੱਕਰੀ ਪਾਲਕ ਦੀ ਕਥਿਤ ਤੌਰ ’ਤੇ ਬੱਕਰੀਆਂ ਚੋਰੀ ਕਰਨ ਤੋਂ ਬਾਅਦ ਕਿਰਚਾਂ ਮਾਰ ਕੇ ਜ਼ਖ਼ਮੀ ਕਰਨ ਅਤੇ ਬਾਅਦ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਬੱਚੀ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ।

ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ : ਵੀਰਵਾਰ ਦੀ ਦੇਰ ਸ਼ਾਮ ਜ਼ਿਲ੍ਹਾ ਮੋਗਾ ਦੇ ਪਿੰਡ ਹਰੀਏਵਾਲਾ ਵਿਖੇ ਇਕ ਬੱਕਰੀ ਪਾਲਕ ਦੀ ਕਥਿਤ ਤੌਰ ’ਤੇ ਬੱਕਰੀਆਂ ਚੋਰੀ ਕਰਨ ਤੋਂ ਬਾਅਦ ਕਿਰਚਾਂ ਮਾਰ ਕੇ ਜ਼ਖ਼ਮੀ ਕਰਨ ਅਤੇ ਬਾਅਦ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਬੱਚੀ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ।
ਹਰੀਏ ਵਾਲਾ ਦੇ ਸਰਪੰਚ ਕੁਲਬੀਰ ਸਿੰਘ ਨੇ ਦੱਸਿਆ ਕਿ ਬੱਚੀ ਸਿੰਘ ਪੁੱਤਰ ਮੇਜਰ ਸਿੰਘ ਬੱਕਰੀਆਂ ਪਾਲ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਜਦੋਂ ਦੇਰ ਸਾਮ ਆਪਣੀਆਂ ਬੱਕਰੀਆਂ ਨੂੰ ਚਰਾਅ ਕਿ ਘਰ ਵਾਪਿਸ ਆ ਰਿਹਾ ਸੀ ਤਾਂ ਪਿੰਡ ਤੋਂ ਕੁਝ ਦੂਰ ਸੇਮ ਨਾਲੇ ਕੋਲ ਚਾਰ ਹਥਿਆਰਬੰਦ ਵਿਆਕਤੀਆਂ ਵੱਲੋਂ ਪਹਿਲਾਂ ਉਸ ਦੀਆਂ ਕਰੀਬ 30 ਬੱਕਰੀਆਂ ਖੋਹ ਲਈਆਂ ਗਈਆਂ ਅਤੇ ਇਸ ਤੋਂ ਬਾਅਦ ਉਸ ’ਤੇ ਕਿਰਚਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਹਮਲੇ ਵਿਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਮਗਰੋਂ ਉਸ ਦੀ ਆਖ਼ਰਕਾਰ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਅਤੇ ਨੌਜਵਾਨ ਘਟਨਾ ਸਥਾਨ ਦੇ ਪਹੁੰਚੇ ਅਤੇ ਉਨ੍ਹਾਂ ਜਦੋ ਜਹਿਦ ਨਾਲ ਚੋਰੀਆਂ ਹੋਈਆਂ ਬੱਕਰੀਆਂ ਦੀ ਭਾਲ ਕੀਤੀ ਅਤੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਅਤੇ ਤਿੰਨ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ, ਬੱਕਰੀਆਂ ਖੋਹਣ ਅਤੇ ਹਮਲੇ ਵਿਚ ਸ਼ਾਮਲ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਹਰੀਏਵਾਲਾ ਵਿਚ ਸੋਗ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਮਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਸਾਰੇ ਤੱਥ ਸਪੱਸ਼ਟ ਹੋ ਸਕਣਗੇ। ਜਾਂਚ ਕਰ ਰਹੇ ਥਾਣਾ ਬਾਘਾਪੁਰਾਣਾ ਦੇ ਐੱਸਐੱਚਓ ਜਨਕ ਰਾਜ ਨੇ ਕਿਹਾ ਕਿ ਲੁਟੇਰਿਆਂ ਚੋਂ ਇਕ ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀ ਲੁਟੇਰਿਆਂ ਦੀ ਭਾਲ ਜਾਰੀ ਹੈ ਜਲਦ ਹੀ ਕਾਬੂ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ ਕਬਜੇ ਵਿਚ ਲੈ ਕਿ ਕਾਰਗਾਈ ਕੀਤੀ ਜਾ ਰਹੀ ਹੈ।