v> ਸਵਰਨ ਗੁਲਾਟੀ, ਮੋਗਾ : ਵਿਆਹ ਤੋਂ ਬਾਅਦ ਦਹੇਜ 'ਚ 9 ਲੱਖ ਰੁਪਏ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰ ਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ 'ਚ ਪੁਲਿਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਅੰਗਰੇਜ਼ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਡਿਪਲ ਕੌਰ ਪੁੱਤਰੀ ਰੇਸ਼ਮ ਸਿੰਘ ਵਾਸੀ ਬਾਘਾਪੁਰਾਣਾ ਵੱਲੋਂ ਐੱਸਐੱਸਪੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕਿਹਾ ਕਿ ਉਸ ਦਾ ਵਿਆਹ 15 ਜਨਵਰੀ 2020 ਨੂੰ ਵਰਿੰਦਰਪਾਲ ਸਿੰਘ ਨਾਲ ਹੋਇਆ ਸੀ। ਉਸ ਨੇ ਕਿਹਾ ਵਿਆਹ ਤੋਂ ਕੁਝ ਸਮੇਂ ਬਾਅਦ ਉਸ ਦਾ ਪਤੀ 9 ਲੱਖ ਰੁਪਏ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਉਸ ਨੇ ਕਿਹਾ ਕਿ ਪੈਸਿਆਂ ਦੀ ਮੰਗ ਪੁਰੀ ਨਾ ਹੋਣ 'ਤੇ ਉਸ ਨੂੰ ਘਰੋਂ ਕੱਢ ਦਿੱਤਾ। ਐੱਸਐੱਸਪੀ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਡੀਐੱਸਪੀ ਬਾਘਾਪੁਰਾਣਾ ਨੂੰ ਕਰਨ ਦੇ ਆਦੇਸ਼ ਦਿੱਤੇ। ਡੀਐੱਸਪੀ ਵੱਲੋ ਕੀਤੀ ਜਾਂਚ ਪੜਤਾਲ ਦੌਰਾਨ ਸ਼ਿਕਾਇਤ ਕਰਤਾ ਪੀੜਤਾ ਵੱਲੋ ਲਗਾਏ ਦੋਸ਼ ਸਹੀ ਪਾਏ ਜਾਣ 'ਤੇ ਡੀਐੱਸਪੀ ਵੱਲੋਂ ਵੋਮੈਨ ਸੈਲ ਪੁਲਿਸ ਨੂੰ ਪੀੜਤਾ ਦੇ ਪਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ। ਵੋਮੈਨ ਸੈਲ ਪੁਲਿਸ ਦੀ ਇੰਸਪੈਕਟਰ ਅੰਗਰੇਜ਼ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਵਰਿੰਦਰਪਾਲ ਸਿੰਘ ਦੇ ਖਿਲਾਫ ਥਾਣਾ ਬਾਘਾਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਹੈ।

Posted By: Amita Verma