- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਨਿਖੇਧੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਭਜਨ ਸਿੰਘ ਗਿੱਲ ਨੇ ਕੀਤੀ। ਮੀਟਿੰਗ ਵਿਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਜਗਦੀਸ਼ ਸਿੰਘ ਚਾਹਲ ਕਨਵੀਨਰ, ਦਲਜੀਤ ਸਿੰਘ ਭੁੱਲਰ, ਭੂਪਿੰਦਰ ਸਿੰਘ ਸੇਖੋਂ, ਨਰੇਸ਼ ਕੁਮਾਰ, ਜਗਰੂਪ ਸਿੰਘ, ਗੁਰਮੇਲ ਸਿੰਘ ਮੰਡੀ ਬੋਰਡ, ਗੁਰਮੇਲ ਸਿੰਘ ਨਾਹਰ, ਮਨਜੀਤ ਸਿੰਘ ਧਰਮਕੋਟ, ਜੋਗਿੰਦਰ ਸਿੰਘ, ਕੁਲਬੀਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਬਰਾੜ, ਰਜਿੰਦਰ ਸਿੰਘ ਰਿਆੜ, ਸੁਰਿੰਦਰ ਰਾਮ ਕੁੱਸਾ, ਸੁਰਜੀਤ ਸਿੰਘ ਗਗੜਾ, ਕੁਲਦੀਪ ਸਿੰਘ ਪੀ.ਐੱਸ.ਐੱਮ.ਐੱਸ., ਸੁਖਮੰਦਰ ਸਿੰਘ ਬਾਘਾ ਪੁਰਾਣਾ, ਗੁਰਸੇਵਕ ਸਿੰਘ, ਦਲਜੀਤ ਸਿੰਘ, ਰਾਮ ਕ੍ਰਿਸ਼ਨ, ਜਗਰਾਜ ਸਿੰਘ, ਦਰਸ਼ਨ ਲਾਲ, ਗੁਰਜੰਟ ਸਿੰਘ ਕੋਕਰੀ, ਬੂਟਾ ਸਿੰਘ ਭੱਟੀ, ਹਰੀ ਬਹਾਦਰ ਬਿੱਟੂ, ਚਮਨ ਲਾਲ ਸੰਗੇਲੀਆ, ਕੁਲਵੰਤ ਸਿੰਘ ਘਾਲੀ, ਬਲੌਰ ਸਿੰਘ ਘਾਲੀ, ਗਿਆਨ ਸਿੰਘ ਅਤੇ ਗੁਰਚਰਨ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਵਿਚ ਸ਼ਾਮਲ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਉੱਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਕੋਈ ਠੋਸ ਕੰਮ ਕੀਤਾ ਹੈ ਤਾਂ ਉਸ ਦਾ ਪ੍ਰਭਾਵ ਜ਼ਮੀਨੀ ਪੱਧਰ 'ਤੇ ਦਿਖਾਈ ਦੇਣਾ ਚਾਹੀਦਾ ਹੈ। ਸਿਰਫ਼ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੋ ਸਕਦੀਆਂ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸੂਬਾ ਤਾਲਮੇਲ ਕਮੇਟੀ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਦਿਆਂ 18 ਨਵੰਬਰ ਨੂੰ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਮੋਗਾ ਜ਼ਿਲ੍ਹੇ ਵੱਲੋਂ ਪੂਰੀ ਤਨਦੇਹੀ, ਜੋਸ਼ ਅਤੇ ਏਕਤਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇਸ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਅੰਤ ਵਿਚ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਆਪਣੇ ਹੱਕਾਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।