- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਮੋਗਾ ਨੂੰ ਦਿੱਤੀ ਸਿ਼ਕਾਇਤ ਵਿਚ ਸੱਜਲ ਗੋਇਲ ਵਾਸੀ ਫਰੈਂਡਜ਼ ਕਲੋਨੀ ਮੋਗਾ ਵੱਲੋ ਦੋਸ਼ ਲਗਾਉਦਿਆ ਕਿਹਾ ਕਿ ਉਸ ਨੇ ਅਤੇ ਉਸ ਦੀ ਮਾਤਾ ਨੇ ਵਿਦੇਸ਼ ਅਮਰੀਕਾ ਜਾਣਾ ਸੀ ਜਿਸ ਦੇ ਚਲਦਿਆਂ ਉਨ੍ਹਾਂ ਦੀ ਗੱਲਬਾਤ ਅੰਕੁਰ ਗੋਇਲ ਵਾਸੀ ਨੇੜੇ ਟਰੱਕ ਯੂਨੀਅਨ ਮੋਗਾ ਨਾਲ ਹੋਈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਸਥਾਨਕ ਫਰੈਂਡਜ਼ ਕਲੋਨੀ ਵਾਸੀ ਇਕ ਵਿਅਕਤੀ ਅਤੇ ਉਸ ਦੀ ਮਾਤਾ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸਐੱਸਪੀ ਮੋਗਾ ਨੂੰ ਦਿੱਤੀ ਸਿ਼ਕਾਇਤ ਵਿਚ ਸੱਜਲ ਗੋਇਲ ਵਾਸੀ ਫਰੈਂਡਜ਼ ਕਲੋਨੀ ਮੋਗਾ ਵੱਲੋ ਦੋਸ਼ ਲਗਾਉਦਿਆ ਕਿਹਾ ਕਿ ਉਸ ਨੇ ਅਤੇ ਉਸ ਦੀ ਮਾਤਾ ਨੇ ਵਿਦੇਸ਼ ਅਮਰੀਕਾ ਜਾਣਾ ਸੀ ਜਿਸ ਦੇ ਚਲਦਿਆਂ ਉਨ੍ਹਾਂ ਦੀ ਗੱਲਬਾਤ ਅੰਕੁਰ ਗੋਇਲ ਵਾਸੀ ਨੇੜੇ ਟਰੱਕ ਯੂਨੀਅਨ ਮੋਗਾ ਨਾਲ ਹੋਈ।
ਜਿਸ ਤੋਂ ਬਾਅਦ ਅੰਕੁਰ ਗੋਇਲ ਨੇ ਉਸ ਪਾਸੋ 25 ਲੱਖ ਰੁਪਏ ਲੈ ਲਏ ਤੇ ਉਨ੍ਹਾਂ ਨੂੰ ਅਮਰੀਕਾ ਭੇਜਣ ਨਹੀ ਭੇਜਿਆ ਤੇ ਟਾਲ ਮਟੌਲ ਕਰਦਾ ਰਿਹਾ ਤੇ ਉਨ੍ਹਾਂ ਨਾਲ 25 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਦਿੱਤੇ ਪੈਸੇ ਵਾਪਸ ਲੈਣ ਲਈ ਪੁਲਿਸ ਨੂੰ ਗੁਹਾਰ ਲਗਾਈ ਤੇ ਐੱਸਐੱਸਪੀ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਇੰਚਾਰਜ ਈਓ ਵਿੰਗ ਨੂੰ ਆਦੇਸ਼ ਦਿੱਤੇ। ਪੁਲਿਸ ਵੱਲੋਂ ਕੀਤੀ ਜਾਂਚ ਪੜਤਾਲ ਦੌਰਾਨ ਸਿ਼ਕਾਇਤ ਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਜਾਣ ਤੇ ਡੀਐੱਸਪੀ ਸਿਟੀ ਜਤਿੰਦਰ ਸਿੰਘ ਦੇ ਆਦੇਸ਼ ਤੇ ਪੁਲਿਸ ਨੇ ਅੰਕੁਰ ਗੋਇਲ ਦੇ ਖਿਲਾਫ਼ ਥਾਣਾ ਸਿਟੀ ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਹੈ।