- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਵਿਖੇ ਬੀਤੀ ਰਾਤ ਪਿਤਾ ਪੁੱਤਰ ਵਿਚ ਹੋਏ ਝਗੜੇ ਦੌਰਾਨ ਪੁੱਤ ਪਿਤਾ ਦੇ ਸਿਰ ਵਿਚ ਲੋਹੇ ਦੀ ਸੱਬਲ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਹੈ।

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਵਿਖੇ ਬੀਤੀ ਰਾਤ ਪਿਤਾ ਪੁੱਤਰ ਵਿਚ ਹੋਏ ਝਗੜੇ ਦੌਰਾਨ ਪੁੱਤ ਪਿਤਾ ਦੇ ਸਿਰ ਵਿਚ ਲੋਹੇ ਦੀ ਸੱਬਲ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਾਘਾਪੁਰਾਣਾ ਦੇ ਡੀਐੱਸਪੀ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਦ ਇਸ ਘਟਨਾ ਸਬੰਧੀ ਪੁਲਿਸ ਨੂੰ ਪਤਾ ਲੱਗਾ ਉਹ ਪੁਲਿਸ ਪਾਰਟੀ ਸਮੇਤ ਘਟਨਾ ਤੇ ਪਹੁੰਚੇ ਤੇ ਪਤਾ ਲੱਗਾ ਕਿ ਮ੍ਰਿਤਕ ਮੇਹਰਜੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਤੇ ਉਸ ਦਾ ਆਪਣੇ ਪੁੱਤਰ ਲਵਪ੍ਰੀਤ ਸਿੰਘ ਨਾਲ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਉਨ੍ਹਾਂ ਦੇ ਬਿਆਨ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।