- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਨੇ ਬਾਘਾਪੁਰਾਣਾ ਮਿਉੰਸਿਪਲ ਕਾਰਪੋਰੇਸ੍ਸ਼ਨ ਦੇ 15 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਪੰਜਾਬੀ ਜਾਗਰਣ ਕੇਂਦਰ ਜਲੰਧਰ : ਕਾਂਗਰਸ ਪਾਰਟੀ ਨੇ ਬਾਘਾਪੁਰਾਣਾ ਮਿਉੰਸਿਪਲ ਕਾਰਪੋਰੇਸ੍ਸ਼ਨ ਦੇ 15 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਜਾਰੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਸੁਖਪਾਲ ਕੌਰ, ਵਾਰਡ ਨੰਬਰ 2 ਤੋਂ ਜਸ਼ਨਦੀਪ ਸਿੰਘ, ਵਾਰਡ ਨੰਬਰ 3 ਤੋਂ ਕੁਲਦੀਪ ਸਿੰਘ, ਵਾਰਡ ਨੰਬਰ 4 ਤੋਂ ਗੁਰਮੀਤ ਕੌਰ, ਵਾਰਡ ਨੰਬਰ 5 ਤੋਂ ਗੁਰਜੀਤ ਕੌਰ, ਵਾਰਡ ਨੰਬਰ 6 ਤੋਂ ਗੁਰਦਿੱਤ ਸਿੰਘ, ਵਾਰਡ ਨੰਬਰ 7 ਤੋਂ ਆਸ਼ੂ ਰਾਣੀ ਅਤੇ ਵਾਰਡ ਨੰਬਰ 8 ਤੋਂ ਗੁਰਮੁਖ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਵਾਰਡ ਨੰਬਰ 9 ਤੋਂ ਸ਼ੈਲੀ ਮਿੱਤਲ, ਵਾਰਡ ਨੰਬਰ 10 ਤੋਂ ਗੁਰਜੰਟ ਸਿੰਘ, ਵਾਰਡ ਨੰਬਰ 11 ਤੋਂ ਤੇਜਪਾਲ ਕੌਰ, ਵਾਰਡ ਨੰਬਰ 12 ਤੋਂ ਪ੍ਰਦੀਪ ਕੁਮਾਰ, ਵਾਰਡ ਨੰਬਰ 13 ਤੋਂ ਜਗਸੀਰ ਸਿੰਘ, ਵਾਰਡ ਨੰਬਰ 14 ਤੋਂ ਜਸਵਿੰਦਰ ਕੌਰ ਅਤੇ ਵਾਰਡ ਨੰਬਰ 15 ਤੋਂ ਜਸ਼ਨਦੀਪ ਸਿੰਘ ਨੂੰ ਪਾਰਟੀ ਨੇ ਚੋਣ ਮੈਦਾਨ ਵਿਚ ਉਤਾਰਿਆ ਹੈ।

ਸੂਚੀ ਵਿਚ ਜਨਰਲ, ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਵੱਖ-ਵੱਖ ਰਾਖਵੀਆਂ ਸ਼੍ਰੇਣੀਆਂ ਅਨੁਸਾਰ ਟਿਕਟਾਂ ਦਿੱਤੀਆਂ ਗਈਆਂ ਹਨ। ਕੁੱਲ 15 ਉਮੀਦਵਾਰਾਂ ਵਿਚ 7 ਮਹਿਲਾ ਅਤੇ 8 ਪੁਰਸ਼ ਉਮੀਦਵਾਰ ਹਨ। ਦਫ਼ਤਰੀ ਹੁਕਮ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਦਸਤਖ਼ਤ ਹਨ।