
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਪਣੇ ਪਤੀ ਤੋਂ ਤੰਗ ਪਰੇਸ਼ਾਨ ਹੋਕੇ ਵਿਆਹੁਤਾ ਨੇ ਖ਼ੌਫ਼ਨਾਕ ਕਦਮ ਚੁੱਕਦਿਆਂ ਫਾ-ਹਾ ਲਗਾਕੇ ਲੈਕੇ ਖੁ-ਦ-ਕੁ-ਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ ਲੈਕੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਅਪਣੇ ਪਤੀ ਤੋਂ ਤੰਗ ਪਰੇਸ਼ਾਨ ਹੋਕੇ ਵਿਆਹੁਤਾ ਨੇ ਖ਼ੌਫ਼ਨਾਕ ਕਦਮ ਚੁੱਕਦਿਆਂ ਫਾ-ਹਾ ਲਗਾਕੇ ਲੈਕੇ ਖੁ-ਦ-ਕੁ-ਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ ਲੈਕੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਸਿੰਘਾਂਵਾਲਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ ਸਾਲ 2018 ਵਿਚ ਰਵਿੰਦਰ ਸਿੰਘ ਵਾਸੀ ਬੇਰੀਆ ਵਾਲਾ ਮੁਹੱਲਾ ਮੋਗਾ ਨਾਲ ਹੋਇਆ ਸੀ। ਉਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਰਵਿੰਦਰ ਸਿੰਘ ਜੋਕਿ ਕਥਿਤ ਤੌਰ ’ਤੇ ਨਸ਼ੇ ਕਰਨ ਦਾ ਆਦਿ ਸੀ ਅਤੇ ਉਸ ਦੀ ਲੜਕੀ ਦੀ ਕੁੱਟਮਾਰ ਕਰਦਾ ਸੀ ਜਿਸ ਦੇ ਚਲਦਿਆਂ ਉਹ ਮਾਨਿਸਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਤੰਗ ਪਰੇਸ਼ਾਨ ਹੋਕੇ ਮਿਤੀ 22 ਅਗਸਤ ਦੀ ਦੇਰ ਸ਼ਾਮ 7 ਵਜੇ ਉਸ ਦੀ ਲੜਕੀ ਨੇ ਫ਼ਾ-ਹਾ ਲਗਾਕੇ ਖੁ-ਦ-ਕੁ-ਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਲੜਕੀ ਹਰਪ੍ਰੀਤ ਕੌਰ ਦੇ ਪਿਤਾ ਜਸਵੀਰ ਸਿੰਘ ਦੇ ਬਿਆਨ ਲੈਕੇ ਰਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਖੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।