- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੀ ਸੀਆਈਏ ਸਟਾਫ਼ ਪੁਲਿਸ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਇਤਲਾਹ ’ਤੇ ਇਕ ਬਿਨਾਂ ਨੰਬਰੀ ਕਾਰ ਸਵਾਰ ਪੰਜ ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ।

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਮੋਗਾ ਦੀ ਸੀਆਈਏ ਸਟਾਫ਼ ਪੁਲਿਸ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਇਤਲਾਹ ’ਤੇ ਇਕ ਬਿਨਾਂ ਨੰਬਰੀ ਕਾਰ ਸਵਾਰ ਪੰਜ ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੂੰ ਇਲਾਕੇ ’ਚ ਗਸ਼ਤ ਦੌਰਾਨ ਮਿਤੀ 13.06.2026 ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪ੍ਰਭਦੀਪ ਸਿੰਘ ਵਾਸੀ ਜਵੱਦੀ ਜ਼ਿਲ੍ਹਾ ਲੁਧਿਆਣਾ, ਨਰਿੰਦਰ ਸਿੰਘ ਵਾਸੀ ਘੁੰਨਸ, ਹਰਪ੍ਰੀਤ ਸਿੰਘ ਵਾਸੀ ਢਿੱਲਵਾਂ, ਨਰਿੰਦਰ ਸਿੰਘ ਵਾਸੀ ਢਿੱਲਵਾਂ ਤੇ ਜਸਨਦੀਪ ਸਿੰਘ ਵਾਸੀ ਮਹਿਤਾ ਜ਼ਿਲ੍ਹਾ ਬਰਨਾਲਾ, ਜੋ ਕਥਿਤ ਤੌਰ ’ਤੇ ਹੈਰੋਇਨ ਵੇਚਣ ਦੇ ਆਦੀ ਹਨ, ਉਹ ਦਾਣਾ ਮੰਡੀ ਬੱਧਨੀ ਕਲਾਂ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਪਾਰਟੀ ਨੇ ਤੁਰੰਤ ਰੇਡ ਕੀਤੀ ਤੇ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿੱਲੋ ਹੈਰੋਇਨ ਤੇ 1 ਵਰਨਾ ਕਾਰ ਰੰਗ ਚਿੱਟਾ (ਬਿਨਾਂ ਨੰਬਰੀ) ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਥਾਣਾ ਬੱਧਨੀ ਕਲਾਂ ’ਚ ਮਾਮਲਾ ਦਰਜ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।