Moga News : ਪਿੰਡ ਬਘੇਲੇਵਾਲਾ ’ਚ ਕਾਂਗਰਸ ਦੇ ਸਾਬਕਾ ਸਰਪੰਚ ’ਤੇ ਹਮਲਾ, ਜ਼ਖ਼ਮੀ ਨੂੰ ਸਿਵਲ ਹਸਪਤਾਲ ’ਚ ਕਰਵਾਇਆ ਦਾਖ਼ਲ
ਜ਼ਿਲ੍ਹਾ ਮੋਗਾ ਦੇ ਪਿੰਡ ਬਘੇਲੇਵਾਲਾ ’ਚ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁੱਝ ਵਿਅਕਤੀਆਂ ਵੱਲੋਂ ਕਾਂਗਰਸ ਪਾਰਟੀ ਦੇ ਆਗੂ ਤੇ ਪਿੰਡ ਬਘੇਲੇਵਾਲਾ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ।
Publish Date: Sun, 14 Dec 2025 10:50 PM (IST)
Updated Date: Sun, 14 Dec 2025 10:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਮੋਗਾ ਦੇ ਪਿੰਡ ਬਘੇਲੇਵਾਲਾ ’ਚ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁੱਝ ਵਿਅਕਤੀਆਂ ਵੱਲੋਂ ਕਾਂਗਰਸ ਪਾਰਟੀ ਦੇ ਆਗੂ ਤੇ ਪਿੰਡ ਬਘੇਲੇਵਾਲਾ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਦਵਿੰਦਰ ਸਿੰਘ ਨੂੰ ਚੋਟਾਂ ਆਈਆਂ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਤੇ ਹਲਕਾ ਇੰਚਾਰਜ ਮਾਲਵੀਕਾ ਸੂਦ ਸਰਕਾਰੀ ਹਸਪਤਾਲ ਮੋਗਾ ਪਹੁੰਚੇ ਤੇ ਜ਼ਖ਼ਮੀ ਸਾਬਕਾ ਸਰਪੰਚ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਘਟਨਾ ਦੀ ਤਿਖੇ ਸ਼ਬਦਾਂ ’ਚ ਨਿੰਦਿਆ ਕਰਦਿਆਂ ਕਿਹਾ ਕਿ ਸੂਬੇ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਤੇ ਸਿਆਸੀ ਰੰਜਿਸ਼ਾਂ ਕਾਰਨ ਵਿਰੋਧੀ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ, ਜੋ ਬਿਲਕੁਲ ਨਿੰਦਾਯੋਗ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।