- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ’ਵਾਈਬ ਪੰਜਾਬ ਦੀ’ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ’ਸੁਖਬੀਰ ਬਾਈ ਫਾਰ 2027’ ’ਤੇ ਮੋਹਰ ਲਗਾਈ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਪੰਜਾਬ ਦੀ ਤਕਦੀਰ ਬਦਲਣ ਲਈ ਇਕ ਮੌਕਾ ਦੇਣ ਦੀ ਅਪੀਲ ਕੀਤੀ।

ਪੰਜਾਬੀ ਜਾਗਰਣ ਬਿੳੂਰੋ, ਮੋਗਾ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ’ਵਾਈਬ ਪੰਜਾਬ ਦੀ’ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ’ਸੁਖਬੀਰ ਬਾਈ ਫਾਰ 2027’ ’ਤੇ ਮੋਹਰ ਲਗਾਈ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਪੰਜਾਬ ਦੀ ਤਕਦੀਰ ਬਦਲਣ ਲਈ ਇਕ ਮੌਕਾ ਦੇਣ ਦੀ ਅਪੀਲ ਕੀਤੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਉਹਨਾਂ ਦੇ ਜੀਵਨ ਵਿਚ ਖੁਸ਼ੀਆਂ ਖੇੜਾ ਤੇ ਤਰੱਕੀ ਲੈ ਕੇ ਆਉਣਗੇ। ਇਥੇ ਗੁਰੂ ਨਾਨਕ ਕਾਲਜ ਵਿਚ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਤੁਹਾਨੂੰ ਅਕਾਲੀ ਦਲ ਅਤੇ ਮੇਰੇ ’ਤੇ ਮਾਣ ਮਹਿਸੂਸ ਹੋਵੇਗਾ।
ਵਾਈਬ ਪੰਜਾਬ ਦੀ ਪ੍ਰੋਗਰਾਮ ਦੌਰਾਨ ਸਰਦਾਰ ਬਾਦਲ ਨੇ ਅਨੇਕਾਂ ਸਵਾਲਾਂ ਦੇ ਜਵਾਬ ਦਿੱਤੇ ਜਿਸ ਦੌਰਾਨ ਉਹਨਾਂ ਨੇ ਚੰਡੀਗੜ੍ਹ ਕਾਲਜ ਆਫ ਆਰਟ ਜਿਥੇ ਉਹਨਾਂ ਨੇ ਕਾਂਸੀ ਤੇ ਫਾਇਬਰਗਲਾਸ ਦੇ ਬੁੱਤ ਬਣਾਏ, ਤੋਂ ਲੈ ਕੇ ਉਹਨਾਂ ਨੇ ਪਸ਼ੂਆਂ ਨਾਲ ਪਿਆਰ ਤੇ ਹਰ ਸਵੇਰੇ ਦੋ ਘੰਟੇ ਉਹਨਾਂ ਨਾਲ ਬਿਤਾਉਣ ਸਮੇਤ ਪਿੰਡ ਵਿਚ ਰਹਿਣ ਤੇ ਪੀਜ਼ਾ ਨਾਲੋਂ ਛੋਲੇ ਭਟੂਰੇ ਨੂੰ ਪਸੰਦ ਕਰਨ ਬਾਰੇ ਗੱਲ ਕੀਤੀ।
ਦਿਲੋਂ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਉਹਨਾਂ ਨੂੰ ਸਤਿੰਦਰ ਸਰਤਾਜ ਤੇ ਦਿਲਜੀਤ ਦੁਸਾਂਝ ਨਾਲੋਂ ਏ ਪੀ ਢਿੱਲੋਂ ਜ਼ਿਆਦਾ ਪਸੰਦ ਹੈ ਤੇ ਉਹ ਕੌਫੀ ਨਾਲੋਂ ਨਮਕੀਨ ਲੱਸੀ ਪਸੰਦ ਕਰਦੇ ਹਨ ਤੇ ਉਹਨਾਂ ਨੂੰ ਸਮੁੰਦਰੀ ਤੱਟਾਂ ਨਾਲੋਂ ਪਹਾੜ ਜ਼ਿਆਦਾ ਪਸੰਦ ਹਨ। ਉਹਨਾਂ ਦੱਸਿਆ ਕਿ ਉਹ ਆਪਣੇ ਸਕੂਲ ਵਿਚ ਭੰਗੜਾ ਟੀਮ ਦੇ ਕਪਤਾਨ ਸਨ। ਉਹਨਾਂ ਨੂੰ ਹੋਰ ਖੇਡਾਂ ਨਾਲੋਂ ਕਬੱਡੀ ਪਸੰਦ ਹੈ ਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵੇਲੇ ਵਿਸ਼ਵ ਕਬੱਡੀ ਕੱਪ ਵਿਚ ਇਨਾਮੀ ਰਾਸ਼ੀ 10 ਕਰੋੜ ਰੁਪਏ ਕੀਤੀ ਜਾਵੇਗੀ।
ਉਹਨਾਂ ਨੇ ਸੂਬੇ ਲਈ ਆਪਣੀ ਕਾਰਜ ਯੋਜਨਾ ਦੀ ਗੱਲ ਕਰਦਿਆਂ ਕਬੂਲ ਕੀਤਾ ਕਿ ਉਹ ਆਪਣੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੇ ਤਾਂ ਨਹੀਂ ਬਣ ਸਕਦੇ। ਉਹਨਾਂ ਕਿਹਾ ਕਿ ਅੱਜ ਦੇ ਆਗੂ ਸਿਆਸਤ ਨੂੰ ਹਲਕੇ ਵਿਚ ਲੈਂਦੇ ਹਨ। ਉਹਨਾਂ ਕਿਹਾ ਕਿ ਮੈਂ ਮਹਿਸੂਸ ਕਰਦਾ ਹਾਂ ਕਿ ਮੇਰੀ ਤੁਲਨਾ ਕਦੇ ਵੀ ਮੇਰੇ ਪਿਤਾ ਨਾਲ ਨਹੀਂ ਕੀਤੀ ਜਾ ਸਕਦੀ ਪਰ ਮੈਂ ਆਪਣੇ ਵੱਲੋਂ ਸਰਵੋਤਮ ਕਾਰਗੁਜ਼ਾਰੀ ਲਈ ਯਤਨ ਕਰਾਂਗਾ। ਉਹਨਾਂ ਨੇ ਇਕ ਵਿਦਿਆਰਥੀ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਉਦਯੋਗਿਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਾਨੂੰ ਆਈ ਟੀ ਦੇ ਨਾਲ-ਨਾਲ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਵਿਚ ਤਰੱਕੀ ਦੀ ਜ਼ਰੂਰਤ ਹੈ। ਉਹਨਾਂ ਨੇ ਸਾਹਿਬ ਸਿੰਘ ਨਾਮ ਦੇ ਵਿਦਿਆਰਥੀ ਨੂੰ ਇਹ ਵੀ ਦੱਸਿਆ ਕਿ ਉਹ ਆਪਣਾ ਫਾਰਮ ਹਾਊਸ ਵਿਖਾ ਕੇ ਦੱਸਣਗੇ ਕਿ ਕਿਵੇਂ ਉਹ ਸਟ੍ਰੋਅਬੈਰੀ ਤੇ ਬਲੂਬੈਰੀ ਉਗਾ ਰਹੇ ਹਨ ਤੇ ਉਹ 25 ਅਕਤੂਬਰ ਨੂੰ ਇਸਦਾ ਖੁਲ੍ਹਾਸਾ ਕਰਨਗੇ। ਉਹਨਾਂ ਕਿਹਾ ਕਿ ਮੈਨੂੰ ਪਤਾ ਹੈ ਕਿਇਹ ਤਕਨਾਲੋਜੀ ਮਹਿੰਗੀ ਹੈ ਪਰ ਪੰਜਾਬ ਸਰਕਾਰ ਇਸ ’ਤੇ 75 ਫੀਸਦੀ ਸਬਸਿਡੀ ਦੇਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖਿਆ ਖੇਤਰ ਵਿਚ ਕ੍ਰਾਂਤੀ ਲਿਆਉਣ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਸਾਨੂੰ ਸਿੱਖਿਆ ਸਮਝਣ, ਪੜ੍ਹਨ ਤੇ ਯਾਦ ਕਰਨ ਦੇ ਮਾਮਲੇ ਵਿਚ ਬਹੁਤ ਕੰਮ ਕਰਨਾ ਪਵੇਗਾ। ਉਹਨਾਂ ਨੇ ਹਰਮਨਦੀਪ ਥਿੰਦ ਨੂੰ ਦੱਸਿਆ ਕਿ ਸਾਰੇ ਵਿਕਸਤ ਦੇਸ਼ਾਂ ਵਿਚ ਸਿੱਖਿਆ ਬਹੁਤ ਵਿਹਾਰਕ (ਪ੍ਰੈਕਟਿਕਲ) ਹੈ ਤੇ ਪੰਜਾਬ ਵਿਚ ਇਹੋ ਕਰਨ ਦੀ ਜ਼ਰੂਰਤ ਹੈ।
ਸਰਦਾਰ ਬਾਦਲ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਸ਼ਿਆਂ ਦਾ ਖ਼ਾਤਮਾ ਕਰੇਗਾ। ਉਹਨਾਂ ਕਿਹਾ ਕਿ ਅਸੀਂ ਕਾਨੂੰਨ ਲਿਆਵਾਂਗੇ ਜਿਸ ਨਾਲ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ ਅਤੇ ਉਹਨਾਂ ਦੀਆਂ ਸਾਰੀਆਂ ਜਾਇਦਾਦਾਂ ਸਖ਼ਤ ਕਾਨੂੰਨਾਂ ਨਾਲ ਜ਼ਬਤ ਕੀਤੀਆਂ ਜਾਣਗੀਆਂ।
ਦਲਜੀਤ ਸਿੱਧੂ ਦੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਉਹਨਾਂ ਦੇ ਘਰ ਵਿਚ ਬਿਜਲੀ ਜਾਣ ’ਤੇ ਜਨਰੇਟਰ ਦੀ ਵਰਤੋਂ ਹੁੰਦੀ ਹੈ ਪਰ ਪੰਜਾਬ ਮੁਸ਼ਕਿਲਾਂ ਝੱਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੂਬੇ ਦੀ ਵਾਗਡੋਰ ਸੰਭਾਲਣ ’ਤੇ ਫਿਰ ਤੋਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਵਾਂਗੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਰਲਡ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸਦੇ ਸਾਰੇ ਜ਼ਿਲ੍ਹਿਆਂ ਵਿਚ ਸੈਂਟਰ ਹੋਣਗੇ, ਅਸੀਂ ਤਿੰਨ ਲੱਖ ਸਰਕਾਰੀ ਖਾਲੀ ਆਸਾਮੀਆਂ ਭਰਾਂਗੇ, ਹਰ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਬਣਾਏ ਜਾਣਗੇ ਤੇ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਮਿਲਣ।
ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੂਬੇ ਭਰਵਿਚ ਲਗਾਏ ਗਏ ’ਈਮਾਨਦਾਰ ਮੁੱਖ ਮੰਤਰੀ’ ਦੇ ਬੋਰਡਾਂ ’ਤੇ ਵੀ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਮਗਰੋਂ ਇਹ ਹੋਰਡਿੰਗ ਠੱਗ ਮੁੱਖ ਮੰਤਰੀ ਵਿਚ ਬਦਲ ਜਾਣਗੇ। ਉਹਨਾਂ ਕਿਹਾ ਕਿ ਆਪਣੇ ਪ੍ਰਾਪੇਗੰਡੇ ਵਾਸਤੇ ਸਰਕਾਰੀ ਖ਼ਜ਼ਾਨੇ ਵਿਚੋਂ 500 ਕਰੋੜ ਰੁਪਿਆ ਵਰਤਿਆ ਗਿਆ ਹੈ।