- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਦੇ ਦੋ ਨੌਜਵਾਨਾਂ ਦੀ ਹਾਈ ਵੋਲਟੇਜ ਕਰੰਟ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 27 ਸਾਲਾ ਅੰਮ੍ਰਿਤਪਾਲ ਸਿੰਘ ਅਤੇ 32 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ, ਬੱਧਨੀ ਕਲਾਂ : ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਦੇ ਦੋ ਨੌਜਵਾਨਾਂ ਦੀ ਹਾਈ ਵੋਲਟੇਜ ਕਰੰਟ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 27 ਸਾਲਾ ਅੰਮ੍ਰਿਤਪਾਲ ਸਿੰਘ ਅਤੇ 32 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਪਿੰਡ ਮਾਨੂਕੇ ਨੇੜੇ ਨਹਿਰ ਕੋਲ ਇੱਕ ਦਰੱਖਤ ਹੇਠ ਖੜ੍ਹੇ ਸਨ। ਇਸ ਦੌਰਾਨ ਦਰੱਖਤ ਦੇ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਦਰੱਖਤ ਆ ਗਿਆ, ਜਿਸ ਕਾਰਨ ਕਰੰਟ ਫੈਲ ਗਿਆ ਅਤੇ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਰੰਟ ਕਾਰਨ ਦਰੱਖਤ ਵੀ ਝੁਲਸ ਗਿਆ।
ਪੁਲਿਸ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੇ ਸਰਪੰਚ ਬੂਟਾ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਨਹਿਰ ਕੋਲ ਲੱਗੇ ਫੀਡਰ ਨੂੰ ਚਲਾਉਣ ਗਏ ਸਨ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।