ਨਸ਼ਾ ਤਸਕਰਾਂ ਦੀ ਜਾਇਦਾਜ ਜ਼ਬਤ ਕੀਤੀ
ਡਾਇਰੈਕਟਰ ਜਨਰਲ ਆਫ਼
Publish Date: Thu, 09 Apr 2026 03:24 PM (IST)
Updated Date: Fri, 10 Apr 2026 03:59 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ: ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਚੰਡੀਗੜ੍ਹ ਨੀਲੰਬਰੀ ਵੀਜੇ ਜਗਦਾਲੇ ਆਈਪੀਐੱਸ ਇੰਸਪੈਕਟਰ ਜਨਰਲ ਪੁਲਿਸ ਫ਼ਰੀਦਕੋਟ ਰੇਂਜ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈਪੀਐੱਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਨਸ਼ਾ ਸਮਗਲਰਾਂ/ਤਸਕਰਾਂ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਜਸਵਰਿੰਦਰ ਸਿੰਘ, ਉੱਪ ਕਪਤਾਨ ਪੁਲਿਸ ਧਰਮਕੋਟ ਦੀ ਨਿਗਰਾਨੀ ਹੇਠ ਸਬਇਸੰਪੈਕਟਰ ਭਲਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਫਤਿਹਗੜ ਪੰਜਤੂਰ ਵੱਲੋਂ ਮੁਕੱਦਮਾ ਨੰਬਰ 24 ਮਿਤੀ 31.05.2025 ਜ਼ੁਰਮ 18, 29, 61, 85 ਐੱਨਡੀਪੀਐੱਸ ਐਕਟ ਥਾਣਾ ਫਤਹਿਗੜ ਪੰਜਤੂਰ ਵਿਚ ਅਰੋਪੀ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਦਾਨੇਵਾਲਾ ਅਤੇ ਗਗਨਦੀਪ ਸਿੰਘ ਵਾਸੀ ਸੈਦੇਸ਼ਾਹ ਵਾਲਾ ਦੀ ਪ੍ਰੋਪਰਟੀ ਨੂੰ ਅਟੈਚ ਕਰਨ ਸਬੰਧੀ ਉਕਤਾਨ ਅਰੋਪੀਆਂ ਦੇ ਘਰ ਦੇ ਬਾਹਰ ਨੋਟਿਸ ਚਿਪਕਾਏ ਗਏ ਜਿੰਨ੍ਹਾਂ ਦੀ ਪ੍ਰਾਪਰਟੀ ਦੀ ਕੀਮਤ ਕਰੀਬ 1,79,12,856 ਹੈ। ਇਸ ਤੋਂ ਇਲਾਵਾ ਮੁਕੱਦਮਾ ਨੰਬਰ 78 ਮਿਤੀ 10.12.2023 ਅਧੀਨਧਾਰਾ 21.22,29,61,85 ਐੱਨਡੀਪੀ ਐਕਟ ਥਾਣਾ ਫ਼ਤਹਿਗੜ ਪੰਜਤੂਰ ਵਿਚ ਅਰੋਪੀ ਲਵਹੀਰਾ ਸਿੰਘ ਉਰਫ਼ ਲਵ ਵਾਸੀ ਫਤਿਹਗੜ੍ਹ ਪੰਜਤੂਰ ਨੂੰ ਮਾਨਯੋਗ ਅਦਾਲਤ ਬਿਸ਼ਨ ਸਰੂਪ ਏਐੱਸਜੇ ਮੋਗਾ ਵੱਲੋਂ 10 ਸਾਲ ਦੀ ਕੈਦ ਅਤੇ 1,00,000 ਰੁਪਏ ਜ਼ੁਰਮਾਨੇ ਦਾ ਹੁਕਮ ਫੁਰਮਾਇਆ ਗਿਆ। ਜਿਸ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਘਰ ਨੋਟਿਸ ਚਿਪਕਾਇਆ ਗਿਆ ਹੈ, ਜਿਸ ਦੀ ਕੁੱਲ ਕੀਮਤ ਕਰੀਬ 41,50,000 ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਦੀ ਪ੍ਰਾਪਰਟੀ ਬਾਰੇ ਪੜਤਾਲ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰਾਪਰਟੀ ਇੰਨ੍ਹਾਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਖ਼ਰੀਦ ਕਰਕੇ ਪ੍ਰਾਪਰਟੀ ਆਪਣੇ ਨਾਮ ਲਗਵਾਈ ਹੋਈ ਸੀ। ਜਿਸ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68 ਐੱਫ਼ (2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮਨਜ਼ੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਭਵਿਖ ਵਿਚ ਵੀ ਹੋਰ ਵੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।