ਨਸ਼ਾ ਤਸਕਰ ਦੀ ਕਰੋੜਾਂ ਰੁਪਏ ਦੀ ਜਾਇਦਾਦ ਫਰੀਜ਼
ਮਾਨਯੋਗ ਡਾਇਰੈਕਟਰ ਜਨਰ ਮਾਨਯੋਗ ਡਾਇਰੈਕਟਰ ਜਨਰ
Publish Date: Wed, 25 Mar 2026 05:48 PM (IST)
Updated Date: Thu, 26 Mar 2026 04:02 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ, ਮੋਗਾ: ਮਾਨਯੋਗ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਨੀਲਾਂਬਰੀ ਜਗਦਲੇ ਵਿਜੇ ਆਈਪੀਐੱਸ ਇੰਸਪੈਕਟਰ ਜਨਰਲ ਆਫ਼ ਪੁਲਿਸ ਫ਼ਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈਪੀਐੱਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਨਸ਼ਾ ਸਮਗਲਰਾਂ/ਤਸਕਰਾਂ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਦਲਬੀਰ ਸਿੰਘ, ਉੱਪ ਕਪਤਾਨ ਪੁਲਿਸ ਬਾਘਾਪੁਰਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਬਾਘਾਪੁਰਾਣਾ ਵੱਲੋਂ ਮੁਕੱਦਮਾ ਨੰਬਰ 44 ਮਿਤੀ 06.05.2025 ਅਧੀਨ ਧਾਰਾ 21 ਐੱਨਡੀਪੀਐੱਸ ਐਕਟ, ਥਾਣਾ ਸਮਾਲਸਰ (ਰਿਕਵਰੀ 255 ਗ੍ਰਾਮ ਹੈਰੋਇਨ), ਜ਼ਿਲ੍ਹਾ ਮੋਗਾ ਵਿਚ ਅਰੋਪੀ ਗੁਰਤੇਜ ਸਿੰਘ ਉਰਫ਼ ਤੇਜਾ ਵਾਸੀ ਪਿੰਡ ਰਾਜਿਆਣਾ ਤਹਿਸੀਲ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਦੇ ਰਿਹਾਇਸ਼ੀ ਘਰ ਜੋ ਇਸਦੇ ਪਿਤਾ ਦੇ ਨਾਮ ਪਰ ਹੈ ਅਤੇ ਇਸ ਦੀ ਕੁੱਲ ਕੀਮਤ 34,50,500 ਰੁਪਏ ਬਣਦੀ ਹੈ, ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68 ਤਹਿਤ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸ ਪੀ ਬਾਘਾਪੁਰਾਣਾ ਦਲਬੀਰ ਸਿੰਘ ਨੇ ਦੱਸਿਆ ਕਿ ਅਰੋਪੀ ਉਕਤ ਦੀ ਪ੍ਰੋਪਰਟੀ ਬਾਰੇ ਪੜਤਾਲ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰੋਪਰਟੀ ਇਸ ਨੇ ਗੈਰਕਾਨੂੰਨੀ ਤਰੀਕੇ ਨਾਲ ਕਥਿਤ ਤੌਰ ’ਤੇ ਨਸ਼ੇ ਦਾ ਕਾਰੋਬਾਰ ਕਰਕੇ ਬਨਾਈ ਸੀ। ਜਿਸ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68 ਐੱਫ (2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮੰਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਵਿੱਖ ਵਿਚ ਹੋਰ ਵੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।