- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਗਗੜਾ ਨੇੜੇ ਦੋਵੇਂ ਗੱਡੀਆਂ ਦੀ ਆਪਸ 'ਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿਚ ਦੋ ਜਣਿਆਂ ਦੀ ਜਾਨ ਚਲੀ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਕੋਟ ਈਸੇ ਖਾਂ ਨੇੜਲੇ ਪਿੰਡ ਗਗੜਾ ਕੋਲ ਮੰਗਲਵਾਰ ਦੁਪਹਿਰ ਕਰੀਬ ਸਾਢੇ 12 ਵਜੇ ਐਕਸਯੂਵੀ ਤੇ ਕੀਆ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ ਭਿਆਨਕ ਟੱਕਰ 'ਚ ਇਕ ਔਰਤ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ 'ਵਿੱਚ ਸੋਗ ਦੀ ਲਹਿਰ ਦੌੜ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਗਗੜਾ ਨੇੜੇ ਦੋਵੇਂ ਗੱਡੀਆਂ ਦੀ ਆਪਸ 'ਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿਚ ਦੋ ਜਣਿਆਂ ਦੀ ਜਾਨ ਚਲੀ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖ਼ਮੀ ਵਿਅਕਤੀ ਦੀ ਹਾਲਤ ਸਬੰਧੀ ਫਿਲਹਾਲ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਅਤੇ ਇਸ ਲਈ ਕਿਹੜੇ ਕਾਰਨ ਜ਼ਿੰਮੇਵਾਰ ਸਨ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।