- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਜਾਰੀ ਹੈ।

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਐਕਟਿਵਾ ਸਵਾਰ ਔਰਤ ਦੀ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਜਾਣਕਾਰੀ ਅਨੁਸਾਰ ਮੋਗਾ ਵੱਲੋਂ ਆ ਰਿਹਾ ਰਾਜਸਥਾਨ ਨੰਬਰ ਦਾ ਇਕ ਟਰੱਕ ਮੇਨ ਚੌਕ ਵਿਚ ਐਕਟਿਵਾ ਸਵਾਰ ਔਰਤ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਜਸਪ੍ਰੀਤ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਗਲੋਟੀ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਜਾਰੀ ਹੈ। ਇਸ ਹਾਦਸੇ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਕੋਟ ਈਸੇ ਖਾਂ ਦੇ ਮੇਨ ਚੌਕ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਚੌਂਕ ਦੇ ਆਲੇ-ਦੁਆਲੇ ਛੋਟੇ ਵਪਾਰਕ ਅਤੇ ਭਾਰ ਢੋਣ ਵਾਲੇ ਵਾਹਨਾਂ ਦੀ ਬੇਤਰਤੀਬ ਖੜ੍ਹਤ ਕਾਰਨ ਆਵਾਜਾਈ ਪ੍ਰਭਾਵਿਤ ਰਹਿੰਦੀ ਹੈ, ਜਿਸ ਨਾਲ ਅਕਸਰ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੇਨ ਚੌਂਕ ਵਿਚ ਟ੍ਰੈਫਿਕ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕਰਨ, ਗੈਰ-ਕਾਨੂੰਨੀ ਪਾਰਕਿੰਗ 'ਤੇ ਰੋਕ ਲਗਾਉਣ ਅਤੇ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿਚ ਅਜਿਹੇ ਦੁਖਦਾਈ ਹਾਦਸਿਆਂ ਨੂੰ ਰੋਕਿਆ ਜਾ ਸਕੇ।