- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਦੇ ਐੱਮ ਫਾਰਮ ਫਾਰਮੇਸੀ ਪ੍ਰੈਕਟਿਸ ਦੇ ਵਿਦਿਆਰਥੀ ਮੁਹੰਮਦ ਇਲਤੋ ਯੂਸਿਫ ਹਨੀਫ਼ ਨੇ ਹਾਲ ਹੀ ਵਿਚ ਸੀਟੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮਾਕੋਵਿਜੀਲੈਂਸ ਕਾਨਫਰੰਸ ਵਿਚ ਪੋਸਟਰ ਪ੍ਰੈਜ਼ੈਂਟੇਸ਼ਨ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਮੁਹੰਮਦ ਇਲਤੋ ਡਾ. ਖੜਗ ਰਾਜ ਆਰੀਅਨ ਦੀ ਦੇਖ-ਰੇਖ ਹੇਠ ਆਪਣੇ ਪ੍ਰੋਜੈਕਟ ’ਤੇ ਕੰਮ ਕਰ ਰਹੇ ਹਨ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਖੋਜ ਅਤੇ ਪ੍ਰੈਕਟੀਕਲ ਸਿਖਲਾਈ ਲਈ ਸੰਸਥਾ ਹਮੇਸ਼ਾ ਨਵੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਦੀ ਹੈ।