ਜਥੇ. ਤੋਤਾ ਸਿੰਘ ਦੀ ਯਾਦ ’ਚ ਅੱਖਾਂ ਦਾ ਜਾਂਚ ਕੈਂਪ 28 ਨੂੰ
ਵਿਕਾਸ ਦੇ ਮਸੀਹਾ ਜਥੇਦਾਰ
Publish Date: Mon, 23 Feb 2026 04:06 PM (IST)
Updated Date: Tue, 24 Feb 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੀ ਨਿੱਘੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਕੈਂਪ 28 ਫਰਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸ਼ਾਂਤਸਰ ਸਾਹਿਬ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਰ ਮਹੀਨੇ ਆਯੋਜਿਤ ਕੀਤਾ ਜਾਂਦਾ ਹੈ। ਇਸ ਸਬੰਧੀ ਹੋਈ ਮੀਟਿੰਗ ਦੌਰਾਨ ਇਕਬਾਲਦੀਪ ਸਿੰਘ ਹੈਰੀ ਅਤੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਕੈਂਸਰ ਨਾਲ ਸਬੰਧਿਤ ਹਰ ਕਿਸਮ ਦੇ ਟੈਸਟ ਮਾਹਿਰ ਡਾਕਟਰਾਂ ਵੱਲੋਂ ਕੀਤੇ ਜਾਣਗੇ। ਇਸ ਦੇ ਨਾਲ ਆਮ ਬਿਮਾਰੀਆਂ ਦੀ ਜਾਂਚ ਵੀ ਕੀਤੀ ਜਾਵੇਗੀ ਤਾਂ ਜੋ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ। ਉਨ੍ਹਾਂ ਹੋਰ ਦੱਸਿਆ ਕਿ ਅੱਖਾਂ ਦੇ ਮਾਹਿਰਾਂ ਵੱਲੋਂ ਨਵੀਂ ਤਕਨੀਕ ਦੀ ਸਹਾਇਤਾ ਨਾਲ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਵਧੀਆ ਕੁਆਲਿਟੀ ਦੀਆਂ ਨਿਗ੍ਹਾ ਵਾਲੀਆਂ ਐਨਕਾਂ ਮੌਕੇ ’ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਆਮ ਬਿਮਾਰੀਆਂ ਲਈ ਜਰੂਰੀ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਇਲਾਕਾ ਵਾਸੀਆਂ ਵੱਲੋਂ ਵੀ ਵੱਡੀ ਗਿਣਤੀ ਵਿਚ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਕੈਂਪ ਵਿਚ ਪਹੁੰਚ ਕੇ ਜਾਂਚ ਕਰਵਾਉਣ। ਮੀਟਿੰਗ ਦੌਰਾਨ ਪਰਮਿੰਦਰ ਸਿੰਘ ਭੀਮਾ, ਬੂਟਾ ਸਿੰਘ ਗਿੱਲ, ਬਲਵਿੰਦਰ ਸਿੰਘ ਵਿਰਦੀ, ਮਾਸਟਰ ਸੁਖਮੰਦਰ ਸਿੰਘ, ਅਮਨ ਸਿੰਘ ਢਿੱਲੋਂ, ਸੁਖਦੇਵ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਨੰਬਰਦਾਰ ਦਲਜੀਤ ਸਿੰਘ, ਪਿਆਰਾ ਸਿੰਘ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਸਵਰਨ ਸਿੰਘ ਮੈਂਬਰ ਪੰਚਾਇਤ, ਗੁਰਚਰਨ ਸਿੰਘ, ਜਤਿੰਦਰ ਸਿੰਘ, ਨਾਹਰ ਸਿੰਘ ਮੱਲੀ, ਡਾਕਟਰ ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਗਗਨਦੀਪ ਸਿੰਘ ਮੈਂਬਰ ਪੰਚਾਇਤ, ਡਾਕਟਰ ਸਾਧੂ ਸਿੰਘ, ਜਗਦੇਵ ਸਿੰਘ ਅਤੇ ਜਗਸੀਰ ਸਿੰਘ ਹਾਜ਼ਰ ਸਨ।