- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰਹੂਮ ਜਥੇਦਾਰ ਤੋਤਾ ਸਿੰਘ

ਮਾਹਰਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਤੇ ਕੈਂਸਰ ਦੀ ਕੀਤੀ ਜਾਂਚ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮਰਹੂਮ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਦੀ ਨਿੱਘੀ ਯਾਦ ਨੂੰ ਸਮਰਪਿਤ ਲੜੀਵਾਰ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਕੈਂਪ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੂਹ ਬਰਾੜ ਪਰਿਵਾਰ ਵੱਲੋਂ ਨਿਰੰਤਰ ਲਗਾਏ ਜਾ ਰਹੇ ਹਨ। ਇਹ ਸਿਹਤ ਸੇਵਾ ਕੈਂਪ ਹਰ ਮਹੀਨੇ ਦੇ ਅਖ਼ੀਰਲੇ ਹਫ਼ਤੇ ਲੋਕਾਂ ਦੀ ਸਹੂਲਤ ਲਈ ਆਯੋਜਿਤ ਕੀਤੇ ਜਾਂਦੇ ਹਨ ਜੋ ਕਿ ਸਮਾਜਸੇਵਾ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਲੜੀ ਤਹਿਤ ਇਸ ਮਹੀਨੇ ਦਾ ਕੈਂਪ ਪਿੰਡ ਤਲਵੰਡੀ ਮੱਲ੍ਹੀਆਂ ਦੇ ਗੁਰਦੁਆਰਾ ਸ਼ਾਤਸਰ ਸਹਿਬ ਵਿਖੇ ਲਗਾਇਆ ਗਿਆ। ਜਿਸ ਦਾ ਉਦਘਾਟਨ ਸੰਤ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਰੀਬਨ ਕੱਟ ਕੇ ਕੀਤਾ। ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਸਿਹਤ ਸਬੰਧੀ ਜਾਂਚਾਂ ਕਰਵਾਈਆਂ। ਕੈਂਪ ਦੀ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਸਿਹਤ ਪ੍ਰਤੀ ਹੁਣ ਕਾਫ਼ੀ ਜਾਗਰੂਕ ਹੋ ਰਹੇ ਹਨ। ਕੈਂਪ ਦੌਰਾਨ ਕੈਂਸਰ ਅਤੇ ਅੱਖਾਂ ਨਾਲ ਸੰਬੰਧਿਤ ਵੱਖ ਵੱਖ ਤਰ੍ਹਾਂ ਦੀਆਂ ਜਾਂਚਾਂ ਕੀਤੀਆਂ ਗਈਆਂ। ਵਿਸ਼ੇਸ਼ ਤੌਰ ’ਤੇ ਔਰਤਾਂ ਵਿਚ ਛਾਤੀ ਦੇ ਕੈਂਸਰ ਲਈ ਮੈਮੋਗ੍ਰਾਫ਼ੀ ਅਤੇ ਪੈਪ ਸਮੀਅਰ ਟੈਸਟ ਕਰਵਾਏ ਗਏ, ਜਦਕਿ ਮਰਦਾਂ ਲਈ ਪ੍ਰੋਸਟੇਟ ਅਤੇ ਹੋਰ ਕੈਂਸਰਾਂ ਦੀ ਜਾਂਚ ਲਈ ਵਿਸ਼ੇਸ਼ ਟੈਸਟ ਕੀਤੇ ਗਏ। ਇਸ ਤੋਂ ਇਲਾਵਾ ਮਰਦਾਂ ਅਤੇ ਔਰਤਾਂ ਦੋਵਾਂ ਵਿੱਚ ਬਲੱਡ ਕੈਂਸਰ, ਮੂੰਹ ਅਤੇ ਹੱਡੀਆਂ ਦੇ ਕੈਂਸਰ ਦੀ ਪਛਾਣ ਲਈ ਵੀ ਅਧੁਨਿਕ ਤਕਨੀਕਾਂ ਨਾਲ ਜਾਂਚਾਂ ਕੀਤੀਆਂ ਗਈਆਂ। ਮਾਹਿਰ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਨੂੰ ਸਹੀ ਸਲਾਹ ਅਤੇ ਮਾਰਗਦਰਸ਼ਨ ਦਿੱਤਾ ਗਿਆ। ਅੱਖਾਂ ਦੀ ਜਾਂਚ ਲਈ ਵੀ ਵਿਸ਼ੇਸ਼ ਡਾਕਟਰੀ ਟੀਮਾਂ ਮੌਜੂਦ ਰਹੀਆਂ। ਮਰੀਜ਼ਾਂ ਦੀ ਨਿਗਾਹ ਦੀ ਪੂਰੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਨੂੰ ਲੋੜ ਸੀ, ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਇਸਦੇ ਨਾਲ ਨਾਲ ਅੱਖਾਂ ਦੀਆਂ ਦਵਾਈਆਂ ਵੀ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਖ਼ਬਰ ਲਿਖੇ ਜਾਣ ਤੱਕ ਕੈਂਪ ਵਿਚ 700 ਤੋਂ ਵੱਧ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਸੀ ਜਦਕਿ 404 ਮਰੀਜ਼ਾਂ ਨੂੰ ਅੱਖਾਂ ਦੀਆਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਇਹ ਅੰਕੜੇ ਕੈਂਪ ਦੀ ਮਹੱਤਤਾ ਅਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੇ ਹਨ। ਇਸ ਕੈਂਪ ਦੌਰਾਨ ਡਾਕਟਰ ਚਮਕੌਰ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਆਮ ਬਿਮਾਰੀਆਂ ਦੀਆਂ ਦਵਾਈਆਂ ਲਈ ਵਿਸ਼ੇਸ਼ ਉਪਰਾਲਾ ਕਰਕੇ ਕਰਦਿਆਂ ਹੋਇਆਂ ਵੱਡੀ ਗਿਣਤੀ ਵਿਚ ਮਰੀਜ਼ਾਂ ਨੂੰ ਚੈੱਕ ਕਰਕੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਖੇਤੀਬਾੜੀ ਅਫ਼ਸਰ ਕੁਲਦੀਪ ਸਿੰਘ ਬੁੱਟਰ, ਡਾਇਰੈਕਟਰ ਰਾਜਿੰਦਰ ਸਿੰਘ ਕਪੂਰੇ,ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ, ਪ੍ਰਧਾਨ ਬਲਵਿੰਦਰ ਸਿੰਘ ਵਿਰਦੀ, ਸੁਖਦੇਵ ਸਿੰਘ ਸੇਖਾ, ਸਵਰਨ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਪੰਚ ਗਗਨਦੀਪ ਸਿੰਘ, ਪੰਚ ਗੁਰਦੇਵ ਸਿੰਘ, ਪੰਚ ਜਗਸੀਰ ਸਿੰਘ ਕਾਲੀ,ਡਾਕਟਰ ਹਰਵਿੰਦਰ ਸਿੰਘ, ਡਾਕਟਰ ਸਾਧੂ ਸਿੰਘ,ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਡਾਕਟਰ ਗੁਰਪ੍ਰੀਤ ਸਿੰਘ ਢਿੱਲੋ, ਜਗਤਾਰ ਸਿੰਘ ਕਾਮਰੇਡ ਇੰਸਪੈਕਟਰ ਜਗਦੇਵ ਸਿੰਘ ਬਲਜਿੰਦਰ ਕੁਮਾਰ, ਤੇਜਪਾਲ ਸਿੰਘ ਫੌਜੀ ਪਿਆਰਾ ਸਿੰਘ, ਅਮਨ ਢਿੱਲੋ,ਨਛੱਤਰ ਸਿੰਘ ਸੰਘਾ, ਬਲਜੀਤ ਸਿੰਘ ਕਲਸੀ ਅਤੇ ਸਾਬਕਾ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਆਦਿ ਨੇ ਹਾਜ਼ਰ ਸ਼ਖ਼ਸੀਅਤਾਂ ਨੇ ਬਰਾੜ ਪਰਿਵਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਯਾਦ ’ਚ ਕੀਤੀ ਜਾ ਰਹੀ ਇਹ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ।