ਕੈਪਸ਼ਨ : ਬਾਘਾ ਪੁਰਾਣਾ ਵਿਖੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਖਾਈ ਦਾ ਸਵਾਗਤ ਕਰਦੇ ਹੋਏ ਜਗਰੂਪ ਸਿੰਘ ਲੰਗੇਆਣਾ ਅਤੇ ਹੋਰ।

ਨੰਬਰ : 6 ਮੋਗਾ 13 ਪੀ

ਹਰਿੰਦਰ ਭੱਲਾ, ਬਾਘਾਪੂਰਾਣਾ : ਬਾਘਾ ਪੁਰਾਣਾ ਦੇ ਸਮੂਹ ਨੰਬਰਦਾਰਾਂ ਦੀ ਮਹੀਨਾਵਾਰੀ ਮੀਟਿੰਗ ਤਹਿਸੀਲ ਬਾਘਾ ਪੁਰਾਣਾ ਦੇ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਮੋਗਾ ਦੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਖਾਈ ਦਾ ਵਿਦੇਸ਼ਾਂ ਦੀ ਧਰਤੀ ਤੋਂ ਪਰਤਣ ਉਪਰੰਤ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਸਮੇਂ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਅਤੇ ਬਾਕੀ ਸਮੂਹ ਨੰਬਰਦਾਰਾਂ ਵੱਲੋਂ ਹਾਰ ਪਾ ਕੇ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਪਰੰਤ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਅਤੇ ਤਹਿਸੀਲ ਪ੍ਰਧਾਨ ਜਗਰੂਪ ਸਿੰਘ ਵੱਲੋਂ ਨੰਬਰਦਾਰਾਂ ਦੇ ਨਿੱਜੀ ਮਸਲਿਆਂ ਬਾਰੇ ਵਿਚਾਰ ਵਟਾਂਦਰੇ ਸਾਂਝੇ ਕੀਤੇ ਗਏ ਅਤੇ ਤਹਿਸੀਲ ਕੰਪਲੈਕਸ 'ਚ ਨੰਬਰਦਾਰਾਂ ਨੂੰ ਬੈਠਣ ਵਾਸਤੇ ਕਮਰਾ ਅਲਾਟ ਕਰਨ ਸਬੰਧੀ ਐਸ.ਡੀ.ਐਮ ਬਾਘਾ ਪੁਰਾਣਾ ਨੂੰ ਮੰਗ ਪੱਤਰ ਦੇਣ ਬਾਰੇ ਮਤਾ ਪਾਸ ਕੀਤਾ ਗਿਆ। ਨੰਬਰਦਾਰਾਂ ਨੂੰ ਸਰਕਾਰ ਵੱਲੋਂ ਦਿੱਤਾ ਮਾਣ ਭੱਤਾ ਅਜੇ ਤੱਕ ਨਾ ਮਿਲਣ ਕਾਰਨ ਬਾਰੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜਲਦੀ ਤੋਂ ਜਲਦੀ ਬਣਦਾ ਹੋਇਆ ਮਾਣ ਭੱਤਾ ਜਾਰੀ ਕੀਤਾ ਜਾਵੇੇ।

ਇਸ ਮੌਕੇ ਨੰਬਰਦਾਰ ਜਗਸੀਰ ਸਿੰਘ ਕਾਲੇਕੇ, ਜੁਗਰਾਜ ਸਿੰਘ, ਅਵਤਾਰ ਸਿੰਘ ਸਮਾਧ ਭਾਈ, ਗੁਰਦੇਵ ਸਿੰਘ ਲੰਗੇਆਣਾ, ਰਣਜੀਤ ਸਿੰਘ, ਸਾਧੂ ਰਾਮ ਲੰਗੇਆਣਾ, ਗੁਲਜਾਰ ਸਿੰਘ, ਪਿਆਰਾ ਸਿੰਘ ਬੁੱਧ ਸਿੰਘ ਵਾਲਾ, ਗੁਰਮੀਤ ਸਿੰਘ ਘੋਲੀਆ, ਹਰਮੇਲ ਸਿੰਘ ਆਦਿ ਹੋਰਨਾਂ ਪਿੰਡਾਂ ਦੇ ਨੰਬਰਦਾਰ ਵੀ ਹਾਜ਼ਰ ਸਨ।