ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਸਰਪ੍ਰਸਤੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਫਿੱਟ ਇੰਡੀਆ ਮੂਵਮੈਂਟ ਅਧੀਨ ਜਗਦੀਸ਼ ਸਿੰਘ ਰਾਹੀ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਵਿਚ ਰੈੱਡ ਰਿਬਨ ਕਲੱਬ, ਲਾਲਾ ਲਾਜਪਤ ਰਾਏ ਮੈਮੋਰੀਅਲ ਆਈਟੀਆਈ ਅਜੀਤਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਮੋਟਰ ਸਾਈਕਲ ਰੈਲੀ ਕਰਵਾਈ ਗਈ। ਇਸ ਰੈਲੀ ਨੂੰ ਹਰੀ ਝੰਡੀ ਡਾ. ਚਮਨ ਲਾਲ ਸਚਦੇਵਾ ਡਾਇਰੈਕਟਰ, ਲਾਲਾ ਲਾਜਪਤ ਰਾਏ ਗਰੁੱਪ ਆਫ ਇੰਸਟੀਚਿਊਟ, ਅਜੀਤਵਾਲ ਵੱਲੋਂ ਦਿੱਤੀ ਗਈ। ਇਸ ਸਮੇਂ ਡਾ. ਸਚਦੇਵਾ ਵੱਲੋਂ ਕਿਹਾ ਗਿਆ ਕਿ ਹੁਣ ਝੋਨੇ ਦੀ ਕਟਾਈ ਦਾ ਸੀਜ਼ਨ ਹੈ ਅਤੇ ਕਿਸਾਨ ਭਰਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਕਾਰਾਂ/ ਮੋਟਰ ਸਾਈਕਲਾਂ ਰਾਹੀਂ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਪ੍ਰਰੇਰਿਤ ਕੀਤਾ ਅਤੇ ਕਿਸਾਨ ਭਰਾਵਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਅਪੀਲ ਕੀਤੀ। ਜਗਦੀਸ਼ ਸਿੰਘ ਰਾਹੀ ਨੇ ਕਿਹਾ ਕਿ ਦਿਨੋ ਦਿਨ ਵਧ ਰਿਹਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਦਾ ਖਿਆਲ ਰੱਖਦਿਆਂ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਜਾਗਰੂਕਤਾ ਲਹਿਰ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਅਪੀਲ ਕੀਤੀ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਮੈਂਬਰ, ਪਿ੍ਰੰਸੀਪਲ ਜਗਦੇਵ ਸਿੰਘ ਲਾਲਾ ਲਾਜਪਤ ਰਾਏ ਮੈਮੋਰੀਅਲ ਆਈਟੀਆਈ ਅਜੀਤਵਾਲ, ਹਰਮੇਲ ਸਿੰਘ ਪ੍ਰਰੋਗਰਾਮ ਕੋਆਰਡੀਨੇਟਰ ਰੈੱਡ ਰਿਬਨ ਕਲੱਬ, ਮਨਵੀਨ ਕੌਰ ਪ੍ਰਰੋਗਰਾਮ ਕੋਆਰਡੀਨੇਟਰ ਰੈੱਡ ਰਿਬਨ ਕਲੱਬ ਅਤੇ ਸਮੂਹ ਸਟਾਫ ਹਾਜ਼ਰ ਸਨ।