
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਪਿੰਡ ਦੀ ਇਕ ਲੜਕੀ ਅਤੇ ਉਸ ਦੀ ਮਾਂ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਕੇ ਪੈਸੇ ਲੈਂਦੀਆਂ ਸਨ ਅਤੇ ਪੈਸੇ ਨਾ ਦੇਣ ’ਤੇ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੰਦੀਆਂ ਸਨ। ਇਸ ਤੋਂ ਤੰਗ ਆ ਕੇ ਨੌਜਵਾਨ ਨੇ ਇਹ ਕਦਮ ਚੁੱਕਿਆ।

ਸਵਰਨ ਗੁਲਾਟੀ, ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਡਾਲਾ ’ਚ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਪਿੰਡ ਦੀ ਇਕ ਲੜਕੀ ਅਤੇ ਉਸ ਦੀ ਮਾਂ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਕੇ ਪੈਸੇ ਲੈਂਦੀਆਂ ਸਨ ਅਤੇ ਪੈਸੇ ਨਾ ਦੇਣ ’ਤੇ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੰਦੀਆਂ ਸਨ। ਇਸ ਤੋਂ ਤੰਗ ਆ ਕੇ ਨੌਜਵਾਨ ਨੇ ਇਹ ਕਦਮ ਚੁੱਕਿਆ।
ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਵਾਸੀ ਡਾਲਾ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ 20-21 ਸਾਲਾ ਪੁੱਤਰ ਬੇਅੰਤ ਸਿੰਘ ਪਿਛਲੇ ਡੇਢ ਸਾਲ ਤੋਂ ਪਿੰਡ ਦੀ ਇਕ ਲੜਕੀ ਨਾਲ ਗੱਲਬਾਤ ਕਰਦਾ ਸੀ। ਪਿਤਾ ਅਨੁਸਾਰ ਲੜਕੀ ਅਤੇ ਉਸ ਦੀ ਮਾਤਾ ਕਥਿਤ ਤੌਰ ’ਤੇ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਕੇ ਪੈਸੇ ਦੇਣ ਲਈ ਮਜਬੂਰ ਕਰਦੀਆਂ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ।
ਬਿਆਨ ਮੁਤਾਬਕ ਇਸ ਕਾਰਨ ਬੇਅੰਤ ਸਿੰਘ ਕਾਫ਼ੀ ਤਣਾਅ ’ਚ ਰਹਿਣ ਲੱਗ ਪਿਆ ਸੀ। 25 ਅਗਸਤ ਦੀ ਸਵੇਰ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਂ-ਧੀ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।