ਆਈਐੱਸਐੱਫ਼ ਕਾਲਜ ਆਫ ਫਾਰਮੇਸੀ ’ਚ ਮੋਟੀਵੇਸ਼ਨਲ ਲੈਕਚਰ ਕਰਵਾਇਆ ਸੂਬੇ ਦੀ ਪ੍ਰਮੁੱਖ ਸਿੱਖਿਆ ਸੰ
Publish Date: Tue, 22 Sep 2026 04:22 PM (IST)
Updated Date: Wed, 23 Sep 2026 04:00 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਚ ਡੀ.ਫਾਰਮ ਦੇ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡੀ.ਫਾਰਮ ਦੀ ਹੈੱਡ ਕਰਿਸ਼ਮਾ ਅਗਰਵਾਲ, ਲਵ ਗੋਇਲ, ਨਵਨੀਸ਼ ਕੁਮਾਰ, ਨੀਤਿਕਾ, ਪੰਕਜ, ਪ੍ਰਿਯਾਂਸ਼ੂ ਅਤੇ ਵਿਸ਼ਾਲ ਬੋਲਡਰ ਵੱਲੋਂ ਮੁੱਖ ਬੁਲਾਰੇ ਅਤੇ ਡਾਇਰੈਕਟਰ ਡਾ. ਜੀਡੀ ਗੁਪਤਾ ਦਾ ਸਵਾਗਤ ਕੀਤਾ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਫਾਰਮੇਸੀ ਪ੍ਰੋਫੈਸ਼ਨ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ’ਚ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਦਾ ਸੰਚਾਰ ਕਰਨਾ ਸੀ। ਡਾ. ਜੀਡੀ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤਾਣੇ-ਬਾਣੇ ਨਾਲ ਵੀ ਜੁੜ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੌਜੀ, ਖ਼ਾਸ ਕਰਕੇ ਆਰਟੀਫਿਸ਼ਲ ਇੰਟੈਲੀਜੈਂਸ ਦਾ ਉਪਯੋਗ ਸਾਵਧਾਨੀ ਦੇ ਨਾਲ-ਨਾਲ ਨੈਤਿਕਤਾ ਅਤੇ ਜ਼ਿੰਮੇਵਾਰੀ ਨਾਲ ਕਰਨਾ ਬਹੁਤ ਜ਼ਰੂਰੀ ਹੈ। ਡਾ. ਗੁਪਤਾ ਨੇ ਵਿਦਿਆਰਥੀਆਂ ਨੂੰ ਕਾਨਸੈਪਟ, ਕਾਨਫੀਡੈਂਸ ਅਤੇ ਕਮਿਟਮੈਂਟ ਦੇ ਨਾਲ-ਨਾਲ 3-ਟਾਈਮ, ਟੈਂਪਰਾਮੈਂਟ ਅਤੇ ਟੈਕਨਾਲੌਜੀ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ਦਾ ਫਾਰਮਾਸਿਸਟ ਅਤਿ-ਆਧੁਨਿਕ ਤਕਨਾਲੌਜੀ ਨਾਲ ਪੂਰੀ ਤਰ੍ਹਾਂ ਜਾਣੂ ਹੋਵੇਗਾ। ਇਸ ਲਈ ਸਾਰੇ ਵਿਦਿਆਰਥੀਆਂ ਨੂੰ ਹੁਣ ਤੋਂ ਹੀ ਆਪਣੇ ਆਪ ਨੂੰ ਇਸ ਬਦਲਦੇ ਤਕਨੀਕੀ ਯੁੱਗ ਲਈ ਮਾਨਸਿਕ ਅਤੇ ਪੇਸ਼ੇਵਰ ਤੌਰ ’ਤੇ ਤਿਆਰ ਕਰਨਾ ਚਾਹੀਦਾ ਹੈ। ਲੈਕਚਰ ਦੌਰਾਨ ਡਾ. ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਦਿਲ ਨੂੰ ਛੂਹਣ ਵਾਲੀਆਂ ਅਤੇ ਬਹੁਤ ਹੀ ਸਟੀਕ ਉਦਾਹਰਨਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਡਾ. ਗੁਪਤਾ ਨੇ ਵਿਸਥਾਰਪੂਰਵਕ ਅਤੇ ਤਕਨੀਕੀ ਢੰਗ ਨਾਲ ਜਵਾਬ ਦਿੱਤੇ। ਅੰਤ ਵਿਚ ਡੀ.ਫਾਰਮ ਦੀ ਹੈੱਡ ਕਰਿਸ਼ਮਾ ਅਗਰਵਾਲ ਨੇ ਸਾਰੇ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਲੈਕਚਰ ਦੇ ਸਫ਼ਲ ਆਯੋਜਨ ਲਈ ਸਾਰਿਆਂ ਨੂੰ ਵਧਾਈ ਦਿੱਤੀ।