ਸਵਰਨ ਗੁਲਾਟੀ, ਮੋਗਾ : ਮੋਟਰਸਾਈਕਲ ਚੋਰੀ ਕਰਕੇ ਲੈ ਜਾਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਪਿੰਡ ਚੱਕ ਸਿੰਘਪੁਰਾ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ 23 ਜਨਵਰੀ ਨੂੰ ਪਿੰਡ ਦਾ ਹੀ ਵਿਅਕਤੀ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਪੰਜਾਬ ਸਿੰਘ ਉਸ ਦੇ ਮੋਟਰ ਸਾਈਕਲ ਨੂੰ ਚੋਰੀ ਕਰਕੇ ਲੈ ਗਿਆ। ਪੁਲਿਸ ਨੇ ਜਸਵਿੰਦਰ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ
Publish Date:Mon, 25 Jan 2021 02:24 PM (IST)

- # motorcycle
- # thief
- # arrested
