ਕੈਪਸ਼ਨ-ਮਾਊਂਟ ਲਿਟਰਾ ਜ਼ੀ ਸਕੂਲ ਵਿੱਚ ਇੰਗਲਿਸ਼ ਓਲੰਪੀਆਡ ਮੁਕਾਬਲੇ ਵਿੱਚ ਹਿੱਸਾ ਲੈਂਦੇ ਵਿਦਿਆਰਥੀ।

ਨੰਬਰ : 21 ਮੋਗਾ 18 ਪੀ

ਸਟਾਫ਼ ਰਿਪੋਰਟਰ, ਮੋਗਾ : ਮੋਗਾ-ਲੁਧਿਆਣਾ ਜੀਟੀ ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਵਿਗਿਆਨ ਓਲੰਪੀਆਡ ਫਾਊਂਡੇਸ਼ਨ ਇੰਟਰਨੈਸ਼ਨਲ ਵੱਲੋਂ ਇੰਗਲਿਸ਼ ਓਲੰਪੀਆਡ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰਤਿਯੋਗੀ ਪ੍ਰਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰਰੇਰਿਤ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਸ ਪ੍ਰਕਾਰ ਦਾ ਮੁਕਾਬਲਾ ਸਕੂਲ ਵੱਲੋਂ ਸਮੇਂ-ਸਮੇਂ 'ਤੇ ਕਰਵਾਇਆ ਕੀਤਾ ਜਾਂਦਾ ਹੈ। ਜਿਸ ਨਾਲ ਵਿਦਿਆਰਥੀਆ ਦੇ ਹੋਰ ਗਿਆਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਕਰਵਾਇਆ ਜਾਂਦਾ ਹੈ, ਤਾਂ ਜੋ ਉਹ ਅੱਗੇ ਵੱਧ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸਕੇ। ਇਸ ਮੌਕੇ ਨੇਹਾ ਘਈ ਟੀਚਰ ਦੇ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।