ਕੈਪਸ਼ਨ-ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕਰਦੀ ਪਿ੍ਰੰਸੀਪਲ ਡਾ. ਨਿਰਮਲ ਧਾਰੀ, ਨਵਪ੍ਰਰੀਤ ਚਾਨੀਆਂ ਤੇ ਹੋਰ।

ਨੰਬਰ : 17 ਮੋਗਾ 20 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ਵਿੱਚ ਬੀਤੇ ਦਿਨੀਂ ਇੰਟਰਨੈਸ਼ਨਲ ਜਨਰਲ ਨਾਲਜ ਓਲੰਪੀਆਡ ਵੱਲੋਂ ਕਰਵਾਏ ਜਨਰਲ ਨਾਲੇਜ ਦੇ ਮੁਕਾਬਲੇ ਦਾ ਨਤੀਜਾ ਅੱਜ ਐਲਾਨ ਕੀਤਾ ਗਿਆ। ਜਿਸ ਤਹਿਤ ਅੱਜ ਸਕੂਲ ਵਿਚ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।

ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੀਤੇ ਦਿਨੀ ਸਕੂਲ ਵਿੱਚ ਜਨਰਲ ਨਾਲਜ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ। ਇਸ ਟੈਸਟ ਵਿੱਚ ਸਾਰੇ ਵਰਗਾਂ ਦੇ ਵਿਦਿਆਰਥੀਆਾਂ ਨੇ ਹਿੱਸਾ ਲਿਆ ਸੀ। ਉਹਨਾਂ ਦੱਸਿਆ ਕਿ 6 ਵੀਂ ਕਲਾਸ ਵਿਚ ਗੁਰਨੂਰ ਕੌਰ ਤੇ ਅੱਠਵੀਂ ਕਲਾਸ ਦੀ ਅਮਨਦੀਪ ਕੌਰ ਨੇ ਇਸ ਟੈਸਟ ਵਿੱਚ ਸੋਨੇ ਦਾ ਮੈਡਲ ਜਿੱਤਿਆ। ਉਹਨਾਂ ਵਿਦਿਆਰਥੀਆਂ ਨੂੰ ਸਫਲ ਹੋਣ ਤੇ ਸਫਲਤਾ ਪ੍ਰਰਾਪਤ ਕਰਨ ਤੇ ਵਧਾਈ ਦਿੱਤੀ। ਇਸ ਮੌੇਕੇ ਤੇ ਇੰਟਰਨੈਸ਼ਨਲ ਜਨਰਲ ਓਲੰਪੀਆਡ ਦੀ ਮੁਖੀ ਨਵਪ੍ਰਰੀਤ ਚਾਨੀਆ ਨੇ ਇਸ ਟੈਸਟ ਦੇ ਸਫਲਤਾ ਪੂਰਵਕ ਹੋਣ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਵੰਡੇ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੇਤੂ ਵਿਦਿਆਰਥੀਆਂ ਦੀ ਸਫਲਤਾ ਤੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।