ਰੌਸ਼ਨੀ ਦਾ ਪਹਾੜ ਬਾਬਾ ਬਲਦੇਵ ਸਿੰਘ ਜੋਗੇਵਾਲਾ ਨੇ ਕੀਤੀ ਰੀਲੀਜ਼ ਸਿੱਖ ਪੰਥ ਦੀ ਸੇਵਾ, ਗੁਰਬਾਣੀ
Publish Date: Tue, 17 Nov 2026 04:59 PM (IST)
Updated Date: Wed, 18 Nov 2026 04:01 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸਿੱਖ ਪੰਥ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਨੌਜਵਾਨ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਡਾਲਾ ਦੀ ਯਾਦ ਵਿਚ ਉਨ੍ਹਾਂ ਦੇ ਜੀਵਨ ਅਤੇ ਕਾਰਜਾਂ ’ਤੇ ਆਧਾਰਿਤ ਪੁਸਤਕ ‘ਰੌਸ਼ਨੀ ਦਾ ਪਹਾੜ’ ਗੁਰਦੁਆਰਾ ਰੋੜੀ ਸਾਹਿਬ ਵਿਖੇ ਰਿਲੀਜ਼ ਕੀਤੀ ਗਈ। ਇਸ ਮੌਕੇ ਦਮਦਮੀ ਟਕਸਾਲ ਦੇ ਬਾਬਾ ਬਲਦੇਵ ਸਿੰਘ ਜੀ ਜੋਗੇਵਾਲਾ ਨੇ ਪੁਸਤਕ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਇਸ ਪੁਸਤਕ ਨੂੰ ਭਾਈ ਗੁਰਮੇਲ ਸਿੰਘ ਬੋਡੇ ਵੱਲੋਂ ਲਿਖਿਆ ਗਿਆ ਹੈ। ਸਮਾਗਮ ਦੌਰਾਨ ਧਾਰਮਿਕ, ਸਮਾਜਿਕ ਅਤੇ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਦਾ ਪਰਿਵਾਰ, ਸਨੇਹੀ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਪੁਸਤਕ ਰਿਲੀਜ਼ ਸਮਾਰੋਹ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਬਾਬਾ ਬਲਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਦੁਨੀਆ ਵਿਚ ਆਉਣ ਵਾਲਾ ਹਰ ਮਨੁੱਖ ਇਕ ਦਿਨ ਇਸ ਸੰਸਾਰ ਤੋਂ ਵਿਦਾ ਹੋ ਜਾਂਦਾ ਹੈ ਪਰ ਉਸ ਵੱਲੋਂ ਕੀਤੇ ਚੰਗੇ ਕਾਰਜ ਤੇ ਉਸ ਦੀ ਜੀਵਨ ਗਾਥਾ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਰਹਿੰਦੀ ਹੈ। ਮਹਾਨ ਸ਼ਖ਼ਸੀਅਤਾਂ ਦੇ ਜੀਵਨ ’ਤੇ ਪੁਸਤਕਾਂ ਲਿਖੀਆਂ ਜਾਂਦੀਆਂ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਇਸ ਮੌਕੇ ਪ੍ਰੀਤ ਇੰਦਰਪਾਲ ਸਿੰਘ ਮੈਂਟੂ ਅਤੇ ਸਰਪੰਚ ਰਣਜੀਤ ਸਿੰਘ ਕਲਾਂ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜੀਵਨ ਨੂੰ ਪ੍ਰੇਰਨਾਦਾਇਕ ਦੱਸਿਆ। ਇਸ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਸਤਾਲ, ਜਥੇਦਾਰ ਜਸਵਿੰਦਰ ਸਿੰਘ ਖ਼ਾਲਸਾ ਨੇ ਵੀ ਉਨ੍ਹਾਂ ਦੇ ਜੀਵਨ ਅਤੇ ਪੰਥਕ ਕਾਰਜਾਂ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਬਾਬਾ ਹਰਪ੍ਰੀਤ ਸਿੰਘ ਜੋਗੇਵਾਲਾ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਭਾਈ ਹਰਪ੍ਰੀਤ ਸਿੰਘ ਧੱਲੇਕੇ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਪੁਸਤਕ ਦੇ ਲੇਖਕ ਭਾਈ ਗੁਰਮੇਲ ਸਿੰਘ ਬੋਡੇ, ਜਥੇਦਾਰ ਜਸਵਿੰਦਰ ਸਿੰਘ ਡਾਲਾ, ਜਥੇਦਾਰ ਅਮਰਜੀਤ ਸਿੰਘ ਡਾਲਾ, ਮੋਹੀ ਅਮਰਜੀਤ ਸਿੰਘ ਦੌਧਰ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਮਿੱਤਰਾਂ, ਸਾਥੀਆਂ, ਮਾਤਾ-ਪਿਤਾ ਅਤੇ ਵਿਸ਼ੇਸ਼ ਤੌਰ ’ਤੇ ਬੀਬੀ ਸਿਮਰਜੀਤ ਕੌਰ ਢੁੱਡੀਕੇ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਪੁਸਤਕ ਨੂੰ ਤਿਆਰ ਕਰਨ ਤੋਂ ਲੈ ਕੇ ਵੰਡਣ ਤੱਕ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪੁਸਤਕ ਵਿਚ ਆਪਣੇ ਵਿਚਾਰ ਅਤੇ ਲਿਖਤਾਂ ਰਾਹੀਂ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਵਿਚ ਜਥੇਦਾਰ ਅਮਰਜੀਤ ਸਿੰਘ ਡਾਲਾ, ਭਾਈ ਗੁਰਪ੍ਰੀਤ ਸਿੰਘ ਦੇ ਪਿਤਾ ਜਥੇਦਾਰ ਜਗਸੀਰ ਸਿੰਘ ਡਾਲਾ, ਮਾਤਾ ਬਲਜਿੰਦਰ ਕੌਰ ਡਾਲਾ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਭਾਈ ਬੇਅੰਤ ਸਿੰਘ ਸੇਖਾ ਕਲਾਂ, ਜਥੇਦਾਰ ਸਿੰਘ ਵੱਡਾ ਘਰ, ਭਾਈ ਸ਼ਵਿੰਦਰ ਸਿੰਘ ਸ਼ਿੰਦਾ ਡਾਲਾ, ਭਾਈ ਲਵਪ੍ਰੀਤ ਸਿੰਘ ਡਾਲਾ, ਭਾਈ ਸੁਖਦੀਪ ਸਿੰਘ ਡਾਲਾ, ਭਾਈ ਰਵਿੰਦਰ ਸਿੰਘ ਡਾਲਾ, ਬਾਬਾ ਹਰਪ੍ਰੀਤ ਸਿੰਘ ਜੋਗੇਵਾਲਾ, ਜਥੇਦਾਰ ਬਲਦੇਵ ਸਿੰਘ ਡਾਲਾ, ਭਾਈ ਬਿੰਦਰ ਸਿੰਘ ਰਾਕੇ ਕਲਾਂ, ਭਾਈ ਗੁਰਮੇਲ ਸਿੰਘ ਕੋਕਰੀ ਹੇਰਾ, ਭਾਈ ਪ੍ਰਤਾਪਾਲ ਸਿੰਘ ਗਲੋਟੀ, ਡਾਕਟਰ ਬਲਦੇਵ ਸਿੰਘ ਧੋਟਕੋਟ, ਸੰਤ ਪਾਲ ਸਿੰਘ ਭੋਨਾ ਅਤੇ ਭਾਈ ਪ੍ਰਤਾਪ ਸਿੰਘ ਮਹਿਰੋਂ ਸਮੇਤ ਹੋਰ ਸੱਜਣਾਂ ਦੇ ਨਾਮ ਸ਼ਾਮਲ ਹਨ।