ਮਲਟੀਪਰਪਜ਼ ਯੂਨੀਅਨ ਵੱਲੋਂ ਸਿਹਤ ਮੰਤਰੀ ਨਾਲ ਮੀਟਿੰਗ
ਮਲਟੀਪਰਪਜ਼ ਹੈਲਥ ਇੰਪਲਾਈਜ਼ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮੰਗ ਪੱਤਰ ਦਿੰਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਤੇ ਹੋਰ।
Publish Date: Sat, 21 Mar 2026 03:30 PM (IST)
Updated Date: Sun, 22 Mar 2026 04:01 AM (IST)

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ, ਚੜਿੱਕ: ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਨਾਮ ਬਦਲੀ ਸੂਬਾ ਪੱਧਰੀ ਕਮੇਟੀ ਵੱਲੋਂ ਡਾ. ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖ਼ੇ ਨਾਮ ਬਦਲੀ ਦੇ ਮੁੱਦੇ ਸਮੇਤ ਕਈ ਮੰਗਾਂ ’ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ । ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਦੱਸਿਆ ਕਿ ਮੀਟਿੰਗ ਵਧੀਆ ਤਰੀਕੇ ਨਾਲ ਹੋਈ ਅਤੇ ਸਿਹਤ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਮਲਟੀਪਰਪਜ਼ ਕੇਡਰ ਪਿਛਲੇ ਲੰਬੇ ਸਮੇਂ ਤੋਂ ਆਪਣੇ ਅਹੁਦੇ ਦੇ ਨਾਮ ਬਦਲੀ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਦੇ ਨਾਲ ਉਠਾਉਂਦਾ ਆ ਰਿਹਾ ਹੈ ਅਤੇ ਇਸੇ ਸੰਬੰਧੀ ਜਥੇਬੰਦੀ ਵੱਲੋਂ ਪਿਛਲੇ ਸਮੇਂ ਚ ਇਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਇਸ ਮੰਗ ਦੇ ਪੂਰੇ ਕੇਸ ਦੀ ਪੈਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਬਲਵੀਰ ਸਿੰਘ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਨੂੰ ਮਿਲ ਕੇ ਇਸ ਮੰਗ ਸਬੰਧੀ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ ਅਤੇ ਮੰਗ ਨੂੰ ਪਾਸ ਕਰਨ ਲਈ ਜ਼ੋਰਦਾਰ ਤਰੀਕੇ ਨਾਲ ਮੰਗ ਕੀਤੀ ਜਿਸ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਮਲਟੀਪਰਪਜ਼ ਕੇਡਰ ਦਾ ਨਾਮ ਬਦਲੀ ਦੀ ਜੋ ਮੰਗ ਹੈ, ਉਸਨੂੰ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਇਸ ਸਬੰਧੀ ਕਾਰਵਾਈ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ । ਮੀਟਿੰਗ ’ਚ ਮੰਤਰੀ ਸਾਹਿਬ ਵੱਲੋਂ ਐੱਫਟੀਏ ਅਤੇ ਵਰਦੀ ਭੱਤੇ ਨੂੰ ਜਲਦੀ ਲਾਗੂ ਕਰਨ ਦੀ ਮੰਗ ਮੰਨ ਲਈ ਹੈ ਅਤੇ ਮਲਟੀਪਰਪਜ਼ ਮੇਲ ਦੀ ਟ੍ਰੇਨਿੰਗ ਵੀ ਨਾਭਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖ਼ੇ ਸ਼ੁਰੂ ਕਰਨ ਦੀ ਅਗਲੀ ਪ੍ਰਕ੍ਰਿਆ ਚਾਲੂ ਕਰਨ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਕਹਿ ਦਿੱਤਾ ਗਿਆ। ਇਸ ਮੌਕੇ ਕੁਮਾਰ ਰਾਹੁਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸਿਹਤ ਡਾਇਰੈਕਟਰ ਡਾ. ਅਦਿਤੀ ਸਲਾਰੀਆ, ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ, ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ, ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਪੰਜਗਰਾਈਂ, ਸੀਨੀਅਰ ਮੀਤ ਪ੍ਰਧਾਨ ਟਹਿਲ ਸਿੰਘ ਫਾਜ਼ਿਲਕਾ, ਕੁਲਪ੍ਰੀਤ ਸਿੰਘ ਲੁਧਿਆਣਾ, ਨੀਰਜ ਕੁਮਾਰ ਤੇ ਰਣਧੀਰ ਸਿੰਘ ਸੰਗਰੂਰ, ਜਗਤਾਰ ਸਿੰਘ ਸਿੱਧੂ, ਰਮਨ ਅੱਤਰੀ, ਲਖਬੀਰ ਸਿੰਘ ਤੇ ਕੇਵਲ ਸਿੰਘ ਫਰੀਦਕੋਟ, ਜਰਨੈਲ ਸਿੰਘ ਤੇ ਨਿਰਭੈ ਸਿੰਘ ਬਰਨਾਲਾ, ਗੁਰਬੀਰ ਸਿੰਘ ਤਰਨਤਾਰਨ, ਪਰਦੀਪ ਸਿੰਘ ਅੰਮ੍ਰਿਤਸਰ, ਮਨਜੀਤ ਸਿੰਘ ਸ਼ੇਰਪੁਰ, ਮਨੋਹਰ ਹੁਸ਼ਿਆਰਪੁਰ ਅਤੇ ਜਗਰੂਪ ਸਿੰਘ ਮੋਗਾ ਆਦਿ ਹਾਜ਼ਰ ਸਨ ।