- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਵਕੀਲ ਮਹਿਰੋਂ, ਮੋਗਾ: ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਮੋਗਾ ਦੇ ਸਮੂਹ ਮਿਊਂਸੀਪਲ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੱਡ ਹੜਤਾਲ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੋਗਾ ਦੇ ਸ਼ਾਮ ਲਾਲ ਚੌਂਕ ਵਿੱਚ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਚੌਂਕ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਮਿਊਂਸੀਪਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਸਰਕਾਰ ਕੋਲ ਲਟਕੀਆਂ ਹੋਈਆਂ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਾਰਾਜ਼ਗੀ ਅਤੇ ਰੋਸ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਜਾਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਸੂਬਾ ਪੱਧਰ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।