- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੱਛ ਭਾਰਤ ਮੁਹਿੰਮ ਤਹਿਤ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸਵੱਛ ਭਾਰਤ ਮੁਹਿੰਮ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਰਾਜਿੰਦਰਾ ਪਬਲਿਕ ਸਕੂਲ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਸਵੱਛਤਾ ਦੀ ਸਹੁੰ ਚੁਕਾਈ ਗਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਨਾ ਤਾਂ ਖ਼ੁਦ ਗੰਦਗੀ ਫੈਲਾਉਣਗੇ ਅਤੇ ਨਾ ਹੀ ਦੂਜਿਆਂ ਨੂੰ ਗੰਦਗੀ ਫੈਲਾਉਣ ਦੇਣਗੇ। ਇਸ ਦੇ ਨਾਲ ਹੀ ਉਹ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਬੇਕਾਰ ਪਈਆਂ ਵਸਤਾਂ ਤੋਂ ਉਪਯੋਗੀ ਚੀਜ਼ਾਂ ਬਣਾਉਣ ਅਤੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੂੜੇ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਫ਼ਾਈ, ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਵੱਛ ਭਾਰਤ ਦੇ ਨਿਰਮਾਣ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਬੱਚਿਆਂ ਰਾਹੀਂ ਸਫ਼ਾਈ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਕੂੜੇ ਦਾ ਸਹੀ ਨਿਪਟਾਰਾ ਕਰਨ ਦੀ ਅਪੀਲ ਵੀ ਕੀਤੀ।