ਯੂਨੀਅਨ ਨੇ ਵਿਧਾਇਕ ਅਰੋੜਾ ਨੂੰ ਮੰਗਾਂ ਤੋਂ ਕਰਵਾਇਆ ਜਾਣੂ
ਵਿਧਾਇਕ ਡਾ. ਅਮਨਦੀਪ ਕੌਰ
Publish Date: Fri, 13 Feb 2026 03:32 PM (IST)
Updated Date: Sat, 14 Feb 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਨਗਰ ਨਿਗਮ ਮੋਗਾ ਦੀ ਦਫ਼ਤਰੀ ਯੂਨੀਅਨ ਦੇ ਪ੍ਰਧਾਨ ਸੁਖਪਾਲ ਸੌਦਾ ਅਤੇ ਸੀਵਰੇਜ ਯੂਨੀਅਨ ਦੇ ਪ੍ਰਧਾਨ ਮੰਗਤ ਰਾਮ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ। ਮੀਟਿੰਗ ਵਿਚ ਪ੍ਰਧਾਨ ਸੁਖਪਾਲ ਸੌਦਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਜਾਣੂੰ ਕਰਵਾ ਦਿੱਤੀਆਂ ਗਈਆਂ ਹਨ। ਡਾ. ਅਰੋੜਾ ਨੇ ਭਰੋਸਾ ਦਿੱਤਾ ਕਿ ਨੇੜਲੇ ਭਵਿੱਖ ਵਿਚ ਠੇਕੇ ’ਤੇ ਕੰਮ ਕਰ ਰਹੇ ਆਰਜ਼ੀ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਕੈਬਨਿਟ ਵਿਚ ਲਿਆਂਦਾ ਜਾਵੇਗਾ, ਪੁਸ਼ਟੀ ਕੀਤੀ ਜਾਵੇਗੀ ਅਤੇ ਨਵੀਂ ਭਰਤੀ ਕੀਤੀ ਜਾਵੇਗੀ। ਮੀਟਿੰਗ ਵਿਚ ਦਫ਼ਤਰੀ ਸਟਾਫ਼ ਦੇ ਅਧਿਕਾਰੀ ਮੌਜੂਦ ਸਨ।