ਸਾਨੂੰ ਬਾਬਾ ਸਾਹਿਬ ਦੇ ਸਿਧਾਂਤਾਂ ਦੀ ਕਰਨੀ ਚਾਹੀਦੀ ਪਾਲਣਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ
Publish Date: Wed, 15 Apr 2026 04:44 PM (IST)
Updated Date: Thu, 16 Apr 2026 04:01 AM (IST)

ਮਿਊਂਸੀਪਲ ਇੰਪਲਾਈਜ਼ ਫੈਂਡਰੇਸ਼ਨ ਨੇ ਨਗਰ ਨਿਗਮ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ਮਨਾਈ ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮੋਗਾ ਨਗਰ ਨਿਗਮ ਦੇ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਵੱਲੋਂ ਫੈਂਡਰੇਸ਼ਨ ਦਫ਼ਤਰ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾਵਾਂ ਚੜ੍ਹਾਈਆਂ। ਫੈਂਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਸਾਹਿਬ ਦੇ ਪੜ੍ਹੋ, ਲਿਖੋ ਅਤੇ ਸੰਘਰਸ਼ ਕਰੋ ਦੇ ਉਪਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਜਾਂ ਵਕੀਲ/ਜੱਜ ਬਣਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਨੂੰ ਬਾਬਾ ਸਾਹਿਬ ਦੁਆਰਾ ਲਿਖੀਆਂ ਕਿਤਾਬਾਂ ਵੀ ਭੇਟ ਕੀਤੀਆਂ ਗਈਆਂ। ਇਸ ਮੌਕੇ ਸਾਰੀਆਂ ਯੂਨੀਅਨਾਂ ਦੇ ਪ੍ਰਧਾਨਾਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਸਿਧਾਂਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਨਹਾਂ ਦੁਆਰਾ ਦਿਖਾਏ ਗਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਪ੍ਰੋਗਰਾਮ ਵਿਚ ਫੈਡਰੇਸ਼ਨ ਦੇ ਜਨਰਲ ਸਕੱਤਰ ਨਰੋਤਮ ਬੋਹਤ, ਖਜ਼ਾਨਚੀ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜਾਨੀ, ਚੇਅਰਮੈਨ ਰਜਿੰਦਰ ਗੰਗੂ, ਖਜ਼ਾਨਚੀ ਅਜੈ ਪੰਤਮੌਲੀ, ਅਫਸਰ ਯੂਨੀਅਨ ਦੇ ਪ੍ਰਧਾਨ ਰਵੀ ਚਾਵਰੀਆ, ਬੇਲਦਾਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਸਲਵਿੰਦਰ ਸਿੰਘ ਯੂਨੀਅਨ ਦੇ ਪ੍ਰਧਾਨ ਸਲਵਿੰਦਰ ਸਿੰਘ, ਮਨਮੋਹਨ ਸਿੰਘ, ਜਨਰਲ ਸਕੱਤਰ ਜੇ. ਇਸ ਮੌਕੇ ਇੰਸਪੈਕਟਰ ਸੇਵਕ ਰਾਮ ਫੌਜੀ ਨਗਰ ਨਿਗਮ ਲੁਧਿਆਣਾ ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕਿਸ਼ਨ ਬੋਧੀ, ਵਾਲਮੀਕਿ ਸਭਾ ਦੇ ਪ੍ਰਧਾਨ ਹੈਪੀ ਚੋਬਰ, ਜਨਰਲ ਸਕੱਤਰ ਰਿੰਕੂ ਡੁਲਗਚ, ਚੇਅਰਮੈਨ ਸੋਨੂੰ ਡੁਲਗਚ, ਸਰਪ੍ਰਸਤ ਅਸ਼ੋਕ ਸਫਾਰੀ, ਪ੍ਰਧਾਨ ਰਘੁਵੀਰ ਅਨਾਰੀਆ, ਅਜੈ ਬੋਹਤ, ਮੀਤ ਪ੍ਰਧਾਨ ਅਜੈ ਆਦਿ ਹਾਜ਼ਰ ਸਨ।