ਭਿੰਡਰ ਖੁਰਦ 'ਚ ਨੌਜਵਾਨ ਦਾ ਕਤਲ: ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਧਰਮਕੋਟ ਥਾਣੇ ਅੱਗੇ ਲਾਇਆ ਧਰਨਾ
ਮ੍ਰਿਤਕ ਉਮਰਸੀਰ ਸਿੰਘ ਹਲਕਾ ਧਰਮਕੋਟ ਦੇ ਪਿੰਡ ਭਿੰਡਰ ਖੁਰਦ ਦਾ ਰਹਿਣ ਵਾਲਾ ਸੀ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਇਹ ਕਤਲ ਆਪਸੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ।
Publish Date: Sat, 03 Jan 2026 11:27 AM (IST)
Updated Date: Sat, 03 Jan 2026 11:32 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪਿੰਡ ਭਿੰਡਰ ਖੁਰਦ ਵਿੱਚ ਅੱਜ ਸਵੇਰੇ ਨੌਜਵਾਨ ਉਮਰਸੀਰ ਸਿੰਘ ਦੇ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਤੋਂ ਨਾਰਾਜ਼ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਥਾਣਾ ਧਰਮਕੋਟ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਮ੍ਰਿਤਕ ਉਮਰਸੀਰ ਸਿੰਘ ਹਲਕਾ ਧਰਮਕੋਟ ਦੇ ਪਿੰਡ ਭਿੰਡਰ ਖੁਰਦ ਦਾ ਰਹਿਣ ਵਾਲਾ ਸੀ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਇਹ ਕਤਲ ਆਪਸੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ।
ਧਰਨਾਕਾਰੀਆਂ ਦੀ ਮੰਗ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਥਿਤੀ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।