- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਸਲਿਮ ਫਰੰਟ ਪੰਜਾਬ ਵੱਲੋਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੁਸਲਿਮ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਕੋਲ ਮੁਸਲਿਮ ਭਾਈਚਾਰੇ ਨਾਲ ਸਬੰਧਤ ਅਹਿਮ ਮੰਗ ਰੱਖੀ ਗਈ ਹੈ। ਫਰੰਟ ਦੇ ਪੰਜਾਬ ਚੇਅਰਮੈਨ ਡਾ. ਫ਼ਕੀਰ ਮੁਹੰਮਦ ਨੇ ਮੰਗ ਕੀਤੀ ਕਿ ਵਿਧਾਨ ਸਭਾ ਹਲਕੇ ਦੀਆਂ 7 ਸੀਟਾਂ ਮੁਸਲਿਮ ਭਾਈਚਾਰੇ ਲਈ ਰਾਖਵੀਆਂ ਰੱਖੀਆਂ ਜਾਣ ਤਾਂ ਜੋ ਸਿਆਸੀ ਖ਼ੇਤਰ ਵਿਚ ਭਾਈਚਾਰੇ ਦੀ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ। ਡਾ. ਫ਼ਕੀਰ ਮੁਹੰਮਦ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਆਪਣੀਆਂ ਕਈ ਸਮਾਜਿਕ, ਆਰਥਿਕ ਅਤੇ ਰਾਜਨੀਤਕ ਜ਼ਰੂਰਤਾਂ ਹਨ, ਜਿੰਨ੍ਹਾਂ ਨੂੰ ਸਰਕਾਰ ਅਤੇ ਵਿਧਾਨ ਸਭਾ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਉਚਿਤ ਨੁਮਾਇੰਦਗੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਵਿਧਾਨ ਸਭਾ ਵਿਚ ਨੁਮਾਇੰਦਗੀ ਵਧਾਉਣੀ ਸਮੇਂ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਸਲਿਮ ਭਾਈਚਾਰੇ ਦੀ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਵਿਧਾਨ ਸਭਾ ਹਲਕੇ ਦੀਆਂ 7 ਸੀਟਾਂ ਰਾਖਵੀਆਂ ਰੱਖਣ ਸਬੰਧੀ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰੇਗੀ। ਮੁਸਲਿਮ ਫਰੰਟ ਪੰਜਾਬ ਦੇ ਚੇਅਰਮੈਨ ਡਾ. ਫ਼ਕੀਰ ਮੁਹੰਮਦ ਨੇ ਕਿਹਾ ਕਿ ਭਾਈਚਾਰੇ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਕਰਨ ਲਈ ਰਾਜਨੀਤਕ ਨੁਮਾਇੰਦਗੀ ਮਹੱਤਵਪੂਰਨ ਹੈ। ਉਨ੍ਹਾਂ ਸਰਕਾਰ ਤੋਂ ਇਸ ਮੰਗ ਸਬੰਧੀ ਜਲਦ ਵਿਚਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਜੀਵਨ ਖ਼ਾਨ ਮਨਾਵਾਂ ਪ੍ਰਧਾਨ ਮੋਗਾ, ਭੋਲਾ ਖ਼ਾਨ ਰਾਜੇਆਣਾ, ਵਿੱਕੀ ਖ਼ਾਨ ਲੰਡੇ, ਨੂਰ ਮੁਹੰਮਦ ਲੰਡੇ, ਮੁਹੰਮਦ ਅਵਤਾਰ ਨਿਹਾਲ ਸਿੰਘ ਵਾਲਾ, ਅਸਲਮ ਖ਼ਾਨ ਮੋਗਾ, ਜਗਰਾਜ ਖ਼ਾਨ ਭਿੰਡਰ, ਅਕਬਰ ਖਾਈ, ਇਕਬਾਲ ਸਮਾਧ ਭਾਈ, ਮੁਹੰਮਦ ਅਸ਼ਰਫ਼ ਅਲੀ, ਮੁਹੰਮਦ ਗੁਰਦਾਸ ਜੀਦਾ ਆਦਿ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।