ਪ੍ਰਧਾਨ ਮੰਤਰੀ ਦੇ ਕਾਰਜਾਂ ਦੀ ਕੀਤੀ ਸ਼ਲਾਘਾ
ਦੇਸ਼ ਦੇ ਪ੍ਰਧਾਨ ਮੰਤਰੀ
Publish Date: Mon, 02 Feb 2026 03:48 PM (IST)
Updated Date: Tue, 03 Feb 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪੰਜਾਬ ਦੇ ਇਕ ਦਿਨਾ ਦੌਰੇ ’ਤੇ ਹਨ, ਜਿੱਥੇ ਉਹ ਜਲੰਧਰ ਜ਼ਿਲ੍ਹੇ ਦੇ ਵਿਸ਼ਵ ਕਾਸ਼ੀਨਾਥ ਨਾਲ ਜੁੜੀ ਸੰਸਥਾ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਰਹੇ ਹਨ ਅਤੇ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਹਲਵਾਰਾ ਹਵਾਈ ਅੱਡੇ ਦਾ ਵਰਚੂਅਲ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਰੱਖਣਗੇ ਅਤੇ ਇਹ ਗੁਰੂ ਰਵਿਦਾਸ ਜੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵੱਡੀ ਅਤੇ ਸੱਚੀ ਸ਼ਰਧਾਂਜ਼ਲੀ ਦਿੱਤੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਮਨਾ ਰਹੇ ਹਾਂ ਅਤੇ ਗੁਰੂ ਰਵਿਦਾਸ ਜੀ ਸਾਡੇ ਸਭ ਲਈ ਇਕ ਚਾਨਣ ਮੁਨਾਰੇ ਹਨ ਅਤੇ ਉਨ੍ਹਾਂ ਦੇ ਪਵਿੱਤਰ ਪ੍ਰਕਾਸ਼ ਉਤਸਵ ਦੇ ਦਿਹਾੜੇ ’ਤੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਕਰਨ ਨਾਲ ਦੇਸ਼ ਦੇ ਰਹਿਗਰ ਸਮਾਜ ਨੂੰ ਇਕ ਤੋਹਫ਼ਾ ਦਿੱਤਾ ਹੈ।