ਵੱਖ ਵੱਖ ਥਾਂਵਾਂ ਤੋਂ ਨਸ਼ੀਲੀਆਂ ਗੋਲ਼ੀਆਂ ਤੇ ਹੈਰੋਇਨ ਬਰਾਮਦ, ਇਕ ਔਰਤ ਸਣੇ 9 ਕਾਬੂ
ਪੁਲਿਸ ਨੇ ਗਸ਼ਤ ਦੌਰਾਨ
Publish Date: Wed, 11 Feb 2026 04:53 PM (IST)
Updated Date: Wed, 11 Feb 2026 04:56 PM (IST)

ਸਵਰਨ ਗੁਲਾਟੀ 0 ਪੰਜਾਬੀ ਜਾਗਰਣ ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਵੱਖ ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕਰ ਕੇ ਇਕ ਔਰਤ ਸਮੇਤ 9 ਲੋਕਾਂ ਨੂੰ ਕਾਬੂ ਕੀਤਾ ਹੈ। ਥਾਣਾ ਸਮਾਲਸਰ ਪੁਲਿਸ ਦੀ ਸਹਾਇਕ ਥਾਣੇਦਾਰ ਸਤਨਾਮ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਤਾਂ ਇਸ ਦੌਰਾਨ ਇਕ ਵਿਅਕਤੀ ਅਕਾਸ਼ਦੀਪ ਸਿੰਘ ਵਾਸੀ ਪਿੰਡ ਰਾਜੇਆਣਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਬਾਘਾਪੁਰਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਨੱਥੂਵਾਲਾ ਗਰਬੀ ਦੇ ਕੋਲ ਸਤਨਾਮ ਸਿੰਘ ਵਾਸੀ ਮਾਹਲਾਂ ਕਲਾਂ ਅਤੇ ਬਲਰਾਜ ਸਿੰਘ ਵਾਸੀ ਨੱਥੂਵਾਲਾ ਗਰਬੀ ਨੂੰ ਕਾਬੂ ਕਰਕੇ ਉਸ ਪਾਸੋਂ ਪਾਬੰਦੀਸ਼ੁਦਾ ਦਵਾਈ ਦੀਆਂ 28 ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਕੋਟਈਸੇਖਾਂ ਪੁਲਿਸ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਬਲਖੰਡੀ ਕੋਲ ਹਰਦੀਪ ਸਿੰਘ ਅਤੇ ਜੱਸਾ ਸਿੰਘ ਵਾਸੀ ਪਿੰਡ ਚੂਹੜਚੱਕ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ 40 ਗੋਲ਼ੀਆਂ ਬਰਾਮਦ ਕੀਤੀਆਂ ਹਨ। ਥਾਣਾ ਕੋਟਈਸੇਖਾਂ ਪੁਲਿਸ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੋਲੇਵਾਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਇਕ ਔਰਤ ਜਸਵੀਰ ਕੌਰ ਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਭਿੰਡਰ ਕਲਾਂ ਵਿਖੇ ਜਗਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਵਾਸੀ ਪਿੰਡ ਭਿੰਡਰਕਲਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਪੁਲਿਸ ਦੇ ਹੀ ਹੌਲਦਾਰ ਕੁਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਤਾਂ ਮੁਖ਼ਬਰ ਦੀ ਸੂਚਨਾ ’ਤੇ ਧਰਮਕੋਟ ਵਿਖੇ ਹੀ ਇਕ ਵਿਅਕਤੀ ਅਮ੍ਰਿਤਪਾਲ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।