- ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਵੱਲੋਂ ਸਾਲਿਡ ਵੇਸਟ ਮੈਨੇਜਮੈਂਟ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਸਬੰਧੀ ਕੀਤੀ ਮੀਟਿੰਗ

- ਮੋਗਾ ਨੂੰ ਓਪਨ ਡੈਫਾਕੇਸ਼ਲ ਫ੍ਰੀ ਪਲੱਸ ਘੋਸ਼ਿਤ ਕੀਤੇ ਜਾਣ 'ਤੇ ਕੀਤੀ ਸ਼ਲਾਘਾ

ਕੈਪਸ਼ਨ : ਮੋਗਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੈਂਬਰ ਐਸਸੀ ਅਗਰਵਾਲ, ਸੰਤ ਬਲਵੀਰ ਸਿੰਘ ਸੀਚੇਵਾਲ ਤੇ ਹਾਜ਼ਰ ਅਧਿਕਾਰੀ।

ਨੰਬਰ : 27 ਮੋਗਾ 7 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦੇ ਸੀਨੀਅਰ ਮੈਂਬਰ ਸਾਬਕਾ ਮੁੱਖ ਸਕੱਤਰ ਪੰਜਾਬ ਐਸਸੀ ਅਗਰਵਾਲ, ਸਾਬਕਾ ਮੈਂਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਾਬੂ ਰਾਮ ਤੇ ਵਾਤਾਵਰਨ ਪ੍ਰਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਂਨੇਜਮੈਂਟ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਸਬੰਧ 'ਚ ਵੀਰਵਾਰ ਨੂੰ ਮੀਟਿੰਗ ਕੀਤੀ। ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ 31 ਮਾਰਚ ਤਕ ਸਾਲਿਡ ਵੇਸਟ ਮੈਨੇਜਮੈਂਟ ਨਿਯਮ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਲਿਡ ਵੇਸਟ ਮੈਨੇਜਮੈਂਟ ਪ੍ਰਕਿਰਿਆ ਤਹਿਤ ਘਰ-ਘਰ ਜਾ ਕੇ ਗਲਣਯੋਗ ਤੇ ਨਾਗਲਣਯੋਗ ਕੂੜੇ ਨੂੰ ਇੱਕਠਾ ਕਰਕੇ ਉਸਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੇ ਨਗਰ ਨਿਗਮ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ 'ਚ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਏ ਜਾਣ ਤਾਂ ਜੋ ਟ੍ਰੀਟ ਕੀਤਾ ਪਾਣੀ ਹੀ ਡ੍ਰੇਨਾਂ 'ਚ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਲੀਗੇਸੀ ਵੇਸਟ ਡੰਪ (ਪੁਰਾਣਾ ਜਮ੍ਹਾਂ ਕੂੜਾ ਕਰਕਟ) ਨੂੰ ਵੀ ਸਾਫ ਕਰਨ ਦਾ ਕੰਮ ਆਉਣ ਵਾਲੀ 31 ਮਾਰਚ ਤੱਕ ਸੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਡੀਸੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਲਿਡ ਵੇਸਟ ਮੈਂਨੇਜਮੈਂਟ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ ਤੇ ਉਨ੍ਹਾਂ ਕਿਹਾ ਕਿ ਉਨਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਜਿਹੜੀਆਂ ਥਾਵਾਂ 'ਤੇ ਸਾਲਿਡ ਵੇਸਟ ਮੈਨੇਜਮੈਂਟ ਲਾਗੂ ਨਹੀ ਹੋਇਆ ਉਨ੍ਹਾਂ ਸਾਰੀਆਂ ਥਾਵਾਂ 'ਤੇ 31 ਮਾਰਚ ਤੋਂ ਪਹਿਲਾਂ ਪਹਿਲਾਂ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਰਜੇਸ਼ ਕਾਂਸਲ ਨੇ ਦੱਸਿਆ ਕਿ ਤਖਤੂਪੁਰਾ ਪਿੰਡ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪੂਰੀ ਤਰ੍ਹਾਂ ਲਾਗੂ ਹੋ ਚੁੱਕਾ ਹੈ ਜਦਕਿ ਮਹੇਸ਼ਰੀ ਅਤੇ ਦਾਰਾਪੁਰ ਪਿੰਡ 'ਚ ਜਲਦ ਹੀ ਲਾਗੂ ਹੋ ਜਾਵੇਗਾ ਅਤੇ ਇਸੇ ਤਰ੍ਹਾਂ ਜ਼ਿਲ੍ਹੇ ਦੇ ਬਾਕੀ ਰਹਿੰਦੇ ਪਿੰਡਾਂ 'ਚ ਵੀ ਲਾਗੂ ਕਰ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਟੀਮ ਵੱਲੋ ਜ਼ਿਲ੍ਹਾ ਮੋਗਾ (ਰੂਰਲ) ਨੂੰ ਓਪਨ ਡੈਫਾਕੇਸਂਲ ਫ੍ਰੀ ਘੋਸ਼ਿਤ ਕੀਤੇ ਜਾਣ ਦੀ ਸ਼ਲਾਘਾ ਕੀਤੀ। ਮੀਟਿੰਗ ਤੋਂ ਬਾਅਦ ਟੀਮ ਵੱਲੋਂ ਨਹਿਰੂ ਪਾਰਕ, ਬੁੱਕਣਵਾਲਾ ਰੋਡ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਤੇ ਕੋਕਰੀ ਵਹਿਣੀਵਾਲ ਪਿੰਡ 'ਚ ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਉਨ੍ਹਾਂ ਦਾ ਨਿਰੀਖਣ ਕੀਤਾ ਗਿਆ।

ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਸਤਵੰਤ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਵਿੰਦਰ ਸਿੰਘ ਚਾਹਲ, ਜ਼ਿਲ੍ਹਾ ਟੀਕਾਕਾਰਨ ਅਫ਼ਸਰ ਡਾ. ਹਰਿੰਦਰ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੁਖਪ੍ਰਰੀਤ ਬਰਾੜ, ਨਗਰ ਕੌਸਲ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।