- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹਿਰਾਂ ਕਸਬਿਆਂ ਤੋਂ ਇਲਾਵਾ ਪਿੰਡਾਂ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰੇ ਗੁਰੂ ਘਰਾਂ ਵਿਚ ਹੋਈ ਅਨਾਊਂਸਮੈਂਟ ਨਾਲ ਪਿੰਡਾਂ ਵਿਚ ਵੀ ਛੋਟੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਅੱਜ ਕੌਮੀ ਇਨਸਾਫ਼ ਮੋਰਚਾ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਮੁਕੰਮਲ ਬੰਦ ਦੀ ਦਿੱਤੀ ਕਾਲ ਦੌਰਾਨ ਸਵੇਰੇ-ਸਵੇਰੇ ਜ਼ਿਲ੍ਹੇ ਭਰ 'ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਸਵੇਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਦੀ ਸਫ਼ਾਈ ਕਰਨ ਤੱਕ ਨਹੀਂ ਪਹੁੰਚੇ।
ਭਾਰੀ ਮੀਂਹ ਦੀ ਦਸਤਕ
ਮੋਗਾ ਜ਼ਿਲ੍ਹੇ ਵਿਚ ਸਵੇਰੇ ਸ਼ੁਰੂ ਹੋਇਆ ਭਾਰੀ ਮੀਂਹ ਵੀ ਸਮੱਸਿਆ ਦਾ ਕਾਰਨ ਬਣਿਆ, ਭਾਵੇਂ ਕਿ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆਈ ਪਰ ਇਸ ਮੀਂਹ ਨਾਲ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ।
ਪਿੰਡਾਂ ਵਿਚ ਬੰਦ ਦਾ ਅਸਰ
ਸ਼ਹਿਰਾਂ ਕਸਬਿਆਂ ਤੋਂ ਇਲਾਵਾ ਪਿੰਡਾਂ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰੇ ਗੁਰੂ ਘਰਾਂ ਵਿਚ ਹੋਈ ਅਨਾਊਂਸਮੈਂਟ ਨਾਲ ਪਿੰਡਾਂ ਵਿਚ ਵੀ ਛੋਟੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ।
ਮੋਗਾ ਬਰਨਾਲਾ ਨੈਸ਼ਨਲ ਹਾਈਵੇ ਜਾਮ
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੋਗਾ ਬਰਨਾਲਾ ਨੈਸ਼ਨਲ ਹਾਈਵੇ 'ਤੇ ਸ਼ਾਂਤਮਈ ਤਰੀਕੇ ਨਾਲ ਧਰਨੇ ਦੌਰਾਨ ਹਾਈਵੇ ਜਾਮ ਕੀਤਾ ਜਾਵੇਗਾ।