ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ
ਨੈਸ਼ਨਲ ਲੀਗਲ ਸਰਵਿਸ ਅਥਾਰਟੀ
Publish Date: Wed, 11 Mar 2026 05:26 PM (IST)
Updated Date: Thu, 12 Mar 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਮਾਰਚ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ ਅਤੇ ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 15100 ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰਬਰ ਜਾਂ ਈ-ਮੇਲ ਆਈਡੀ ’ਤੇ ਸੰਪਰਕ ਕੀਤਾ ਜਾ ਸਕਦਾ ਹੈ