ਦਸਮੇਸ਼ ਸਕੂਲ ਬਿਲਾਸਪੁਰ 'ਚ ਵੋਟਰ ਦਿਵਸ ਮਨਾਇਆ
ਸਹਾਇਕ ਡਾਇਰੈਕਟਰ ਦਸਮੇਸ਼ ਸਕੂਲ ਬਿਲਾਸਪੁਰ 'ਚ ਵੋਟਰ ਦਿਵਸ ਮਨਾਇਆ
Publish Date: Sun, 25 Jan 2026 03:40 PM (IST)
Updated Date: Mon, 26 Jan 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ 25 ਜਨਵਰੀ 1950 ਨੂੰ ਭਾਰਤ ਦੇ ਖੁਦਮੁਖ਼ਤਿਆਰ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ। ਇਸੇ ਕਰਕੇ ਦੇਸ਼ ਵਾਸੀ 2011 ਤੋਂ ਹਰ ਸਾਲ ਇਸ ਦਿਨ ਨੂੰ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਉਂਦੇ ਆ ਰਹੇ ਹਨ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਜਮਹੂਰੀਅਤ ਅੰਦਰ ਵੋਟ ਅਧਿਕਾਰ ਦੀ ਬਹੁਤ ਜ਼ਿਆਦਾ ਅਹਿਮੀਅਤ ਹੁੰਦੀ ਹੈ। ਇਸ ਲਈ ਹਰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਾਲਗ ਨੂੰ ਵੋਟ ਪਾਉਣ ਦਾ ਅਧਿਕਾਰ ਮਿਲ ਜਾਂਦਾ ਹੈ। ਹਰ ਵੋਟਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਦੀ ਸੁਚੱਜੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰੇ। ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਵੋਟਰਾਂ ਨੂੰ ਮੱਤ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨਾ ਹੈ। ਵਾਈਸ ਪ੍ਰਿੰਸੀਪਲ ਮੀਨਾ ਜੈਨ ਨੇ ਚੰਗੇ ਉਮੀਦਵਾਰਾਂ ਨੂੰ ਚੁਣਨ ਲਈ ਵੋਟ ਦੀ ਮਹੱਤਤਾ ਤੇ ਰੌਸ਼ਨੀ ਪਾਈ। ਇਸ ਦੌਰਾਨ ਵਲੰਟੀਅਰਾਂ ਦੇ ਭਾਸ਼ਣ, ਚਾਰਟ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿਚ ਉਨ੍ਹਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਮੇਂ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ, ਜਗਦੇਵ ਸਿੰਘ ਧਾਲੀਵਾਲ ਅਤੇ ਹਰਪ੍ਰੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ।