ਦੇਸ਼ ਭਗਤ ਕਾਲਜ ਮੋਗਾ ’ਚ ਯੁਵਾ ਦਿਵਸ ਮਨਾਇਆ
ਭਾਰਤ ਸਰਕਾਰ ਦੁਆਰਾ ਸਾਲ 1
Publish Date: Thu, 22 Jan 2026 03:55 PM (IST)
Updated Date: Fri, 23 Jan 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਭਾਰਤ ਸਰਕਾਰ ਦੁਆਰਾ ਸਾਲ 1984 ਵਿਚ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਨੂੰ ਰਾਸ਼ਟਰੀ ਯੁਵਾ ਦਿਵਸ ਵਜੋ ਮਨਾਉਣ ਦੀ ਘੋਸ਼ਣਾ ਕੀਤੀ ਗਈ ਸੀ।ਇਸੇ ਮੰਤਵ ਨਾਲ ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਰਾਸ਼ਟਰੀ ਯੁਵਾ ਦਿਵਸ ਦਾ ਮੁੱਖ ਮੰਤਵ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ, ਜੀਵਨ ਦਰਸ਼ਨ ਅਤੇ ਪ੍ਰੇਰਣਾਦਾਇਕ ਸੋਚ ਨਾਲ ਜੋੜਿਆ ਜਾ ਸਕੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਬਰਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਉੱਚ ਵਿਚਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਸਵਾਮੀ ਵਿਵੇਕਾਨੰਦ ਜੀ ਅਨੁਸਾਰ ਦੇਸ਼ ਦੀ ਮਜ਼ਬੂਤੀ ਲਈ ਸਿਰਫ਼ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਦੇਸ਼ ਦੇ ਕਾਰੀਗਰਾਂ ਅਤੇ ਉਦਯੋਗਾਂ ਦੀ ਤਰੱਕੀ ਵਿੱਚ ਹਿੱਸਾ ਪਾਇਆ ਜਾ ਸਕੇ।ਪ੍ਰਿੰਸੀਪਲ ਸਾਹਿਬ ਨੇ ਯੁਵਾ ਸ਼ਕਤੀ ਨੂੰ ਦੇਸ਼ ਦੀ ਤਰੱਕੀ ਦਾ ਅਧਾਰ ਦੱਸਿਆ ਅਤੇ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨ ਦੀ ਸੋਹੰ ਦਵਾਈ ਗਈ। ਕਾਲਜ ਦੇ ਪ੍ਰਧਾਨ ਅਸ਼ੋਕ ਗੁੱਪਤਾ, ਚੇਅਰਮੈਨ ਡਾ:ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁੱਪਤਾ ਨੇ ਵਿਦਿਆਰਥੀਆਂ ਸੁਨਹਿਰੀ ਭਵਿੱਖ ਲਈ ਇਸ ਪ੍ਰਕਾਰ ਦੇ ਪ੍ਰੋਗਰਾਮ ਕਰਵਾਉਂਦੇ ਰਹਿਣ ਦਾ ਭਰੋਸਾ ਦਿੱਤਾ।