ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਸਖ਼ਤ: ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ 'ਚ ਧਾਰਾ 163 ਲਾਗੂ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਸੀਬੀਐੱਸਈ ਅਨੁਸਾਰ ਦਸਵੀਂ ਅਤੇ ਬਾਰਵ੍ਹੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸੇਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੈ।
Publish Date: Tue, 17 Feb 2026 04:01 PM (IST)
Updated Date: Tue, 17 Feb 2026 04:05 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਸੀਬੀਐੱਸਈ ਅਨੁਸਾਰ ਦਸਵੀਂ ਅਤੇ ਬਾਰਵ੍ਹੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸੇਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨ੍ਹਾਂ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਤੋਂ ਰੋਕ ਲਗਾਈ ਗਈ ਹੈ। ਇਹ ਹੁਕਮ 17 ਤੋਂ 11 ਤੱਕ ਲਾਗੂ ਰਹੇਗਾ।