ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਧਾਰਾ 163 ਲਾਗੂ
ਕੇਂਦਰੀ ਸੈਕੰਡਰੀ ਸਿੱਖਿਆ ਕੇਂਦਰੀ ਸੈਕੰਡਰੀ ਸਿੱਖਿਆ
Publish Date: Tue, 17 Feb 2026 03:54 PM (IST)
Updated Date: Wed, 18 Feb 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਸੀਬੀਐੱਸਈ ਅਨੁਸਾਰ ਦਸਵੀਂ ਅਤੇ ਬਾਰਵ੍ਹੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸੇਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨ੍ਹਾਂ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਤੋਂ ਰੋਕ ਲਗਾਈ ਗਈ ਹੈ। ਇਹ ਹੁਕਮ 17 ਤੋਂ 11 ਤੱਕ ਲਾਗੂ ਰਹੇਗਾ।