- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵੱਲੋਂ ਅੱਜ ਤੋਂ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ ਰਿਟਾ: ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੱਛਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸਵੱਛਤਾ ਹੀ ਸੇਵਾ ਦੀ ਸਹੁੰ ਚੁੱਕੀ। ਇਸ ਮੌਕੇ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ ਨੇ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਜਾਂ ਇਕ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਦੀ ਵੀ ਨਿਸ਼ਾਨੀ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਰਕਰਾਰ ਰੱਖਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦਾ ਤਿਆਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਘਟਾਉਣਾ ਵਾਤਾਵਰਨ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਯੋਗਦਾਨ ਪਾਉਣਾ ਚਾਹੀਦਾ ਹੈ। ਸਵੱਛਤਾ ਪਖਵਾੜੇ ਦੌਰਾਨ ਦਫ਼ਤਰ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇੰਨ੍ਹਾਂ ਤਹਿਤ ਦਫ਼ਤਰੀ ਰਿਕਾਰਡ ਦੀ ਛਾਂਟੀ ਕਰਕੇ ਬੇਲੋੜੇ ਅਤੇ ਪੁਰਾਣੇ ਸਮਾਨ ਦਾ ਨਿਪਟਾਰਾ, ਬੂਟੇ ਲਗਾਉਣ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ ਦੇ ਨਾਲ-ਨਾਲ ਆਮ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ।