ਨਿਊ ਗਰੀਨ ਗਰੋਵ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ
ਨਿਊ ਗਰੀਨ ਗਰੋਵ ਪਬਲਿਕ ਸਕੂਲ
Publish Date: Wed, 25 Mar 2026 04:14 PM (IST)
Updated Date: Thu, 26 Mar 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇ ਕੇ ਮੋਗਾ ਵਿਚ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਾਲ ਭਰ ਦੀ ਪ੍ਰਦਰਸ਼ਨ ਦੇ ਅਧਾਰ ’ਤੇ ਨਤੀਜੇ ਦਿੱਤੇ ਗਏ। ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਖ਼ਾਸ ਤੌਰ ’ਤੇ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਜਿਨ੍ਹਾਂ ਵਿਦਿਆਰਥੀਆਂ ਦੇ ਨਤੀਜੇ ਉਮੀਦ ਅਨੁਸਾਰ ਨਹੀਂ ਸਨ, ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਹੌਂਸਲਾ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੇ ਲਕਸ਼ ਪ੍ਰਾਪਤ ਕਰਨ ਲਈ ਸਦਾ ਮਿਹਨਤ ਅਤੇ ਅਨੁਸ਼ਾਸਨ ਨੂੰ ਅਪਣਾਉਣ ਦੀ ਸਲਾਹ ਦਿੱਤੀ। ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਪ੍ਰਗਤੀ ’ਤੇ ਖੁਸ਼ੀ ਜਤਾਈ।