v> ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਪਿੰਡ ਦੌਲਤਪੁਰ ਵਿਖੇ ਇਕ ਵਿਆਹੁਤਾ ਨੇ ਆਤਮਹੱਤਿਆ ਕਰ ਲਈ ਹੈ ਪਰ ਲੜਕੀ ਦੇ ਪੇਕਾ ਪਰਿਵਾਰ ਵਾਲੇ ਸਹੁਰਾ ਪਰਿਵਾਰ 'ਤੇ ਲੜਕੀ ਨੂੰ ਦਾਜ ਲਈ ਪਰੇਸ਼ਾਨ ਕਰਨ ਤੇ ਉਸ ਦਾ ਗਲ਼ਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਲਗਾ ਰਹੇ ਹਨ।

ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਸਾਨੂੰ ਪਤਾ ਲੱਗਾ ਕਿ ਪਿੰਡ ਦੌਲਤਪੁਰਾ ਵਿਖੇ ਇਕ ਵਿਆਹੁਤਾ ਵੱਲੋਂ ਆਤਮਹੱਤਿਆ ਕੀਤੀ ਗਈ ਹੈ ਪਰ ਪਰਿਵਾਰ ਵਾਲੇ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਤੰਗ ਕਰਦੇ ਸਨ ਤੇ ਹਰ ਰੋਜ਼ ਦਾਜ ਲਿਆਉਣ ਲਈ ਆਖਦੇ ਸਨ। ਇਸ ਲਈ ਸੁਹਰਾ ਪਰਿਵਾਰ ਵੱਲੋਂ ਉਸ ਦਾ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ-ਪੜਤਾਲ ਤੋਂ ਬਆਦ ਹੀ ਅਸਲੀ ਕਾਰਨਾਂ ਦਾ ਪਤਾ ਲੱਗੇਗਾ।

Posted By: Amita Verma