ਯੂਕੇ ਇੰਟਰਨੈਸ਼ਨਲ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ
ਇਲਾਕੇ ਦੀ ਨਾਮਵਰ ਸੰਸਥਾ ਯੂਕੇ
Publish Date: Sun, 29 Mar 2026 04:27 PM (IST)
Updated Date: Mon, 30 Mar 2026 04:00 AM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਸੰਸਥਾ ਯੂਕੇ ਇੰਟਰਨੈਸ਼ਨਲ ਵਿਚ ਅੱਜ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਕਮਲ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਗੁਰੂ ਘਰ ਦੇ ਪਾਠੀ ਸਿੰਘ ਵੱਲੋਂ ਗੁਰੂ ਦੀ ਮਰਿਆਦਾ ਅਨੁਸਾਰ ਕੀਤੀ ਗਈ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਕੂਲ ਦੀ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ ਖੋਸਲਾ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਮਾਂ ਬਾਪ ਸਾਹਿਬਾਨਾਂ ਦਾ ਅਤੇ ਅਧਿਆਪਕ ਸਾਹਿਬਾਨਾਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਸਕੂਲ ਲਈ ਕੱਢਿਆ ਅਤੇ ਗੁਰਬਾਣੀ ਨੂੰ ਬਹੁਤ ਹੀ ਸਤਿਕਾਰ ਨਾਲ ਸਰਵਣ ਕੀਤਾ। ਇਸ ਮੌਕੇ ’ਤੇ ਗੁਰਬਾਣੀ ਸਰਵਣ ਕਰਨ ਤੋਂ ਬਾਅਦ ਕੜਾਹ ਪ੍ਰਸ਼ਾਦ ਦੇਗ਼ ਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।