ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਕੈਲੰਡਰ ਰਿਲੀਜ਼
ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ
Publish Date: Sat, 03 Jan 2026 04:44 PM (IST)
Updated Date: Sun, 04 Jan 2026 04:05 AM (IST)
ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ, ਚੜਿੱਕ : ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਵੱਲੋ ਸੂਬਾ ਪ੍ਰਧਾਨ ਕਲਬੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਮੁੱਚੀ ਜ਼ਿਲ੍ਹਾ ਕਮੇਟੀ ਅਤੇ ਵੱਖ-ਵੱਖ ਬਲਾਕਾ ਦੀਆਂ ਕਮੇਟੀਆਂ ਦੀ ਹਾਜ਼ਰੀ ਚ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜਿਲ੍ਹੇ ਦੇ ਵੱਖ ਵੱਖ ਬਲਾਕਾ ਤੋਂ ਬਲਾਕ ਕਮੇਟੀ ਮੈਬਰ ਮੀਟਿੰਗ ਵਿਚ ਸ਼ਾਮਲ ਹੋਏ। ਮੀਟਿੰਗ ਵਿਚ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਵਲੋਂ ਜਥੇਬੰਦੀ ਦੀ ਡਾਇਰੈਕਟਰ ਦਫਤਰ ਚੰਡੀਗੜ੍ਹ 30 ਦਿਸੰਬਰ ਨੂੰ ਹੋਈ ਮੀਟਿੰਗ ਚ ਹੋਏ ਫੈਸਲਿਆ ਤੋਂ ਜਾਣੂੰ ਕਰਵਾਇਆ ਗਿਆ। ਹਾਜ਼ਰ ਮੈਂਬਰਾਂ ਵੱਲੋਂ ਭਵਿੱਖੀ ਰਣਨੀਤੀਆਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਦੀ ਸਾਲਾਨਾ ਡਾਇਰੀ ਅਤੇ ਕੈਲੰਡਰ ਸਾਲ 2026 ਨੂੰ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆ ਕੁਲਬੀਰ ਸਿੰਘ ਢਿੱਲੋਂ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਡਰ ਦੇ ਕਿਸੇ ਵੀ ਕਰਮਚਾਰੀ ਨੂੰ ਕਿਸੇ ਵੀ ਕੰਮ ਪ੍ਰਤੀ ਸ਼ਿਕਾਇਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੇਡਰ ਦੀਆਂ ਭਖ਼ਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਜਥੇਬੰਦੀ ਸੰਘਰਸ਼ ਦੇ ਰਾਹ ਤੁਰੇਗੀ ਇਸ ਸਮੇਂ ਵੱਖ ਵੱਖ-ਵੱਖ ਬਲਾਕ ਕਮੇਟੀਆਂ ਦੇ ਪ੍ਰਧਾਨ, ਸਮੁੱਚੇ ਕਮੇਟੀ ਮੈਂਬਰ ਅਤੇ ਸਿਵਲ ਹਸਪਤਾਲ ਸਟਾਫ ਹਾਜਰ ਸਨ।