ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮਿਡ-ਡੇਅ-ਮੀਲ ਸੁਸਾਈਟੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਿੰ੍ਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਆਦਰਸ਼ ਸੀ. ਸੈ. ਸਕੂਲ ਜਵਾਹਰ ਸਿੰਘ ਵਾਲਾ ਵਿਖੇ ਨੈਸ਼ਨਲ ਮਿਲੈੱਟ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਦੇ ਨੁਕਸਾਨਾਂ ਬਾਰੇ ਦੱਸਿਆ। ਮਿਡਲ ਵਿਭਾਗ ਦੇ ਮਿਡ-ਡੇਅ-ਮੀਲ ਇੰਚਾਰਜ ਮੈਡਮ ਸ਼ਮਾਂ ਗਰਗ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਮਿਲੈੱਟ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਧ ਤੋਂ ਵੱਧ ਸਾਡੇ ਦੇਸੀ ਖਾਣਿਆਂ ਨੂੰ ਅਪਣਾਉਣ ਲਈ ਕਿਹਾ। ਪ੍ਰਰਾਇਮਰੀ ਵਿਭਾਗ ਦੇ ਮਿਡ-ਡੇਅ-ਮੀਲ ਇੰਚਾਰਜ ਮੈਡਮ ਨਸਰੀਨਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਅਤੇ ਹੱਥਾਂ ਦੀ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ।

ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਮੂਹ ਸਟਾਫ ਵੱਲੋਂ ਇਨਾਮ ਦਿੱਤੇ ਗਏ। ਇਸ ਮੌਕੇ ਲੈਕਚਰਾਰ ਪਵਨਜੀਤ ਕੌਰ, ਹਰਜੀਤ ਕੌਰ, ਬਲਵਿੰਦਰ ਕੌਰ, ਮੈਡਮ ਸੰਦੀਪ ਕੌਰ, ਨਵਜੋਤ ਕੌਰ, ਆਸ਼ਾ ਰਾਣੀ, ਕਮਲ, ਰੁਪਿੰਦਰ ਸਿੰਘ, ਅੰਮਿ੍ਤਪਾਲ ਸਿੰਘ ਅਤੇ ਗਗਨਦੀਪ ਸਿੰਘ ਸਮੇਤ ਸਮੂਹ ਸਟਾਫ ਉਚੇਚੇ ਤੌਰ 'ਤੇ ਹਾਜ਼ਰ ਸਨ।